ਰੋਡਵੇਜ ਬੱਸ ਦੀ ਹੋਈ ਸੀਮਿੰਟ ਦੇ ਟਰੱਕ ਨਾਲ ਟੱਕਰ

ਰੋਡਵੇਜ ਬੱਸ ਦੀ ਹੋਈ ਸੀਮਿੰਟ ਦੇ ਟਰੱਕ ਨਾਲ ਟੱਕਰ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ `ਤੇ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਦੇ ਟਰੱਕ ਨਾਲ ਟੱਕਰ ਹੋਣ ਨਾਲ ਸਵਾਰੀਆਂ ਨਾਲ ਬਸ ਭਰੀ ਹੋਈ ਹੋਣ ਕਾਰਨ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀ ਲੋਕਾਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਜਗਰਾਓਂ ਡਿੱਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਜੋ ਕਿ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ, ਅੱਡਾ ਖੁੱਡਾ ਨੇੜੇ ਪਿੰਡ ਰੱਲਣ ਦੇ ਪੁਲ ’ਤੇ ਅਚਾਨਕ ਸੀਮਿੰਟ ਦੇ ਮਿਸ਼ਰਣ ਵਾਲੇ ਟਰੱਕ ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਐਸਆਰਐਫ ਦੀ ਟੀਮ ਨੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਡਰਾਈਵਰ ਨੇ ਸਮੇਂ ਸਿਰ ਬਰੇਕਾਂ ਨਹੀਂ ਲਗਾਈਆਂ।

Leave a Comment

Your email address will not be published. Required fields are marked *

Scroll to Top