ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਲਈ ਵਿਸ਼ੇਸ਼ ਕੈਂਪ 11 ਤੋਂ 22 ਨਵੰਬਰ ਤੱਕ

ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਲਈ ਵਿਸ਼ੇਸ਼ ਕੈਂਪ 11 ਤੋਂ 22 ਨਵੰਬਰ ਤੱਕ
ਪਟਿਆਲਾ, 9 ਨਵੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ/ਵਿਧਵਾਵਾਂ ਜੋ ਸਪਰਸ਼ ਪ੍ਰਣਾਲੀ ਰਾਹੀਂ ਭਾਰਤੀ ਸੈਨਾਵਾਂ (ਆਰਮੀ, ਏਅਰ ਫੋਰਸਿਜ਼, ਨੇਵੀ) ਦੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਪਣਾ ਜੀਵਨ ਪ੍ਰਮਾਣ ਪੱਤਰ ਸਪਰਸ਼ ਉਪਰ ਅੱਪਲੋਡ ਕਰਨ ਵਿੱਚ ਸਮੱਸਿਆ ਆ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਜੀਵਨ ਪ੍ਰਮਾਣ ਪੱਤਰ ਸਬੰਧੀ ਪੇਸ਼ ਆ ਰਹੀ ਮੁਸ਼ਕਲ ਨੂੰ ਹੱਲ ਕਰਨ ਲਈ ਸਾਬਕਾ ਸੈਨਿਕਾਂ/ਵਿਧਵਾਵਾਂ (ਜੋ ਪੈਨਸ਼ਨ ਪ੍ਰਾਪਤ ਕਰ ਰਹੇ ਹਨ) ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 11 ਨਵੰਬਰ 2024 ਤੋਂ 22 ਨਵੰਬਰ 2024 ਤੱਕ ਸਮਾਂ ਸਵੇਰੇ 10.00 ਤੋਂ ਦੁਪਹਿਰ 03:00 ਵਜੇ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਅਸਲ ਦਸਤਾਵੇਜ਼ਾਂ ਸਮੇਤ ਜਿਵੇਂ ਕਿ (ਸਰਵਿਸ ਪਾਰਟੀਕੁਲਰਜ, ਪੀ. ਪੀ. ਓ, ਸਪਰਸ਼ ਨਾਲ ਲਿੰਕ ਮੋਬਾਇਲ ਨੰਬਰ) ਸ਼ਾਮਲ ਹੋ ਕੇ ਇਸ ਕੈਂਪ ਦਾ ਲਾਭ ਲੈ ਸਕਦੇ ਹਨ ।

Leave a Comment

Your email address will not be published. Required fields are marked *

Scroll to Top