ਲਹਿਰਾ ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਭਰਵਾਂ ਹੁੰਗਾਰਾ

ਲਹਿਰਾ ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਭਰਵਾਂ ਹੁੰਗਾਰਾ
ਐਸ.ਡੀ.ਐਮ ਸੂਬਾ ਸਿੰਘ ਨੇ ਲਿਆ ਜਾਇਜ਼ਾ
ਲਹਿਰਾਗਾਗਾ, 20 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਸਦੇ ਨਾਗਰਿਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਪ੍ਰਸ਼ਾਸ਼ਨਿਕ ਸੁਵਿਧਾਵਾਂ ਮੁਹਈਆ ਕਰਾਉਣ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਕੈਂਪ ਦਾ ਜਾਇਜ਼ਾ ਲਿਆ । ਉਹਨਾਂ ਦੱਸਿਆ ਕਿ ਸ਼ਹਿਰੀ ਅਤੇ ਪਿੰਡਾਂ ਦੇ ਪੱਧਰ ਤੇ ਹਰ ਹਫਤੇ ਵਿੱਚ ਦੋ ਦੋ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਲੋਕ ਵੱਧ ਚੜ ਕੇ ਇਹਨਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਉਹਨਾਂ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਦੁਆਰਾ ਇਸ ਕੈਂਪ ਦੇ ਦੌਰਾਨ ਹੀ ਲੋਕਾਂ ਦੇ ਇੰਤਕਾਲ ਨਾਲ ਸਬੰਧਤ ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਇਸ ਦੌਰਾਨ ਕੈਂਪ ਵਿੱਚ ਸੇਵਾਵਾਂ ਲੈਣ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਲੋਕਾਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ। ਉਹਨਾਂ ਮੌਕੇ ਤੇ ਹੀ ਕੁਝ ਪ੍ਰਸ਼ਾਸਨਿਕ ਸੇਵਾਵਾਂ ਵੀ ਲੋੜਵੰਦ ਬਿਨੇਕਾਰਾਂ ਨੂੰ ਪ੍ਰਦਾਨ ਕੀਤੀਆਂ । ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤਾ ਜਾ ਰਿਹਾ ਇੱਕ ਮਹੱਤਵਪੂਰਨ ਉਪਰਾਲਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਮੇਂ ਸਮੇਂ ਤੇ ਲਗਾਏ ਜਾਣ ਵਾਲੇ ਇਹਨਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਜਰੂਰ ਲਿਆ ਜਾਵੇ ।

Leave a Comment

Your email address will not be published. Required fields are marked *

Scroll to Top