ਲਾਅ ਕਾਲਜ ਵਿੱਚ ਦਹਿਸ਼ਤ : ਵਿਦਿਆਰਥਣ ਸਾਥੀ ਨੂੰ ਗੋਲੀ ਮਾਰ ਕੀਤਾ ਕਤਲ, ਖੁਦ ਨੂੰ ਮਾਰੀ ਗੋਲੀ

ਤਰਨਤਾਰਨ, 9 ਫਰਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਵਿੱਚ ਸਥਿਤ ਇੱਕ ਲਾਅ ਕਾਲਜ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਅਫ਼ਰਾਤਫ਼ਰੀ ਮਚ ਗਈ, ਜਦੋਂ ਪਹਿਲੇ ਸਾਲ ਦੇ ਇੱਕ ਵਿਦਿਆਰਥੀ ਨੇ ਆਪਣੀ ਹੀ ਜਮਾਤ ਦੀ ਵਿਦਿਆਰਥਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਨੂੰ ਵੀ ਗੋਲੀ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਹਾਦਸੇ ਤੋ ਬਾਅਦ ਜਿਥੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ, ਉਥੇ ਲੜਕੀ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਜਿਕਰਯੋਗ ਹੈ ਕਿ ਘਟਨਾ ਲੈਕਚਰ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਕਲਾਸ ਰੂਮ ਅੰਦਰ ਵਾਪਰੀ। ਪੁਲੀਸ ਮੁਤਾਬਕ ਮੁਲਜ਼ਮ ਦੀ ਪਛਾਣ ਪ੍ਰਿੰਸ ਰਾਜ ਵਜੋਂ ਹੋਈ ਹੈ, ਜਿਸ ਨੇ ਕਲਾਸ ਵਿੱਚ ਦਾਖਲ ਹੋ ਕੇ ਸੰਦੀਪ ਕੌਰ ਨਾਂ ਦੀ ਵਿਦਿਆਰਥਣ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਪ੍ਰਿੰਸ ਰਾਜ ਨੇ ਉਸੇ ਪਿਸਤੌਲ ਨਾਲ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਦੀ ਪ੍ਰਾਰੰਭਿਕ ਜਾਂਚ ਵਿੱਚ ਮਾਮਲਾ ਇਕਤਰਫ਼ਾ ਪਿਆਰ ਨਾਲ ਜੁੜਿਆ ਹੋਇਆ ਲੱਗਦਾ ਹੈ। ਘਟਨਾ ਸਥਾਨ ਤੋਂ ਪਿਸਤੌਲ ਬਰਾਮਦ ਕਰ ਲਿਆ ਗਿਆ ਹੈ ਅਗੇ ਜਾਂਚ ਜਾਰੀ ਹੈ।

Scroll to Top