ਲਾਰੈਸ ਬਿਸ਼ਨੋਈ ਗੈਗ ਨੇ ਦਿੱਤੀ ਆਪ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਨੋ ਮਾਰਨ ਦੀ ਧਮਕੀ
ਮੁਹਾਲੀ, 12 ਨਵੰਬਰ 2026 : ਲਾਰੈਸ ਬਿਸ਼ਨੋਈ ਗੈਗ ਦਾ ਦਾਇਰਾ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਉਸਦੇ ਗੈਗ ਵਲੋ ਕਦੇ ਕਿਸੇ ਫਿਲਮ ਸਟਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਕਦੇ ਕਿਸੇ ਰਾਜ ਨੇਤਾ ਨੂੰ । ਹੁਣ ਤਾਜਾ ਮਾਮਲੇ ਵਿਚ ਇਸ ਗੈਗ ਦੇ ਮੈਬਰਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦੇ ਅਨੁਸਾਰ ਸ਼ਿਕਾਇਤ ਮੁਤਾਬਕ ਧਮਕੀ ਦੇਣ ਵਾਲੇ ਵਿਅਕਤੀ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸਿਆ ਅਤੇ 7 ਕਰੋੜ ਰੁਪਏ ਦੀ ਮੰਗ ਰੱਖੀ । ਉਸ ਨੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ।
ਇਹ ਧਮਕੀ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਅਤੇ ਵਟਸਐਪ ਸੁਨੇਹਿਆਂ ਰਾਹੀਂ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਵਿਧਾਇਕ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਹਾਲੀ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।