Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ

ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ

ਲੁਧਿਆਣਾ, 24 ਜਨਵਰੀ : ਲੁਧਿਆਣਾ ਵਿੱਚ ਇੱਕ ਐਮਬੀਏ ਕਰ ਰਹੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਜਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ।

ਉਨ੍ਹਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਆਪਣੇ ਦੋਸਤ ਨਾਲ ਸ਼ੂਟਿੰਗ ਰੇਂਜ ’ਤੇ ਅਭਿਆਸ ਕਰ ਰਿਹਾ ਸੀ, ਇਸ ਦੌਰਾਨ ਗੋਲੀ ਚਲਣ ਨਾਲ ਇਹ ਹਾਦਸਾ ਵਾਪਰਿਆ। ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਦੋਸਤ ’ਤੇ ਕਤਲ ਦੇ ਦੋਸ਼ ਲਗਾਏ ਜਾ ਰਹੇ ਹਨ।

ਮ੍ਰਿਤਕ ਨੂੰ ਉਸਦਾ ਦੋਸਤ ਘਰੋਂ ਨਾਲ ਲੈ ਕੇ ਗਿਆ ਸੀ ਅਤੇ ਜ਼ਖ਼ਮੀ ਹਾਲਤ ਵਿੱਚ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਮਗਰੋਂ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤ ’ਤੇ ਹੀ ਗੰਭੀਰ ਦੋਸ਼ ਲਗਾਏ ਹਨ, ਜਦਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਏਸੀਪੀ ਨੇ ਕਿਹਾ ਕਿ ਪੁਲੀਸ ਵੱਲੋਂ ਦੋਵੇਂ ਪੱਖਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Scroll to Top