ਲੁਧਿਆਣਾ, 10 ਮਾਰਚ : ਲੁਧਿਆਣਾ ਦੇ ਪੱਖੋਵਾਲ ਇਲਾਕੇ ਵਿੱਚ ਸਥਿਤ ਇਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ, ਜਿਸ ਕਾਰਨ ਸੁਰਖਿਆ ਫੋਰਸਾਂ ਨੇਤੁਰੰਤ ਕਾਰਵਾਈ ਕਰਦਿਆਂ ਸਕੂਲ ਨੂੰ ਖਾਲੀ ਕਰਵਾਇਆ ਤੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਇਹ ਧਮਕੀ ਮਿਲੀ, ਜਿਸ ਵਿੱਚ ਸੰਸਥਾ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਕੂਲ ਪ੍ਰਬੰਧਨ ਨੇ ਤੁਰੰਤ ਨੇੜਲੇ ਪੁਲਿਸ ਥਾਣੇ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਸੁਰੱਖਿਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ।
ਘਟਨਾ ਸਮੇਂ ਸਕੂਲ ਵਿੱਚ ਤੀਜੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਸਨ। ਧਮਕੀ ਮਿਲਣ ਤੋਂ ਬਾਅਦ ਐਹਤਿਆਤ ਵਜੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਤੁਰੰਤ ਸਕੂਲ ਪ੍ਰੰਗਣ ਤੋਂ ਬਾਹਰ ਕੱਢ ਕੇ ਇਮਾਰਤ ਨੂੰ ਖਾਲੀ ਕਰਵਾ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਚ ਕੀਤੀ ਜਾ ਰਹੀ ਹੈ।