ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਸ ਬਿਊਰੋ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਹਾਇਕ ਸਬ-ਇੰਸਪੈਕਟਰ (ਏਐਸਆਈ) ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਕਿਚਲੂ ਨਗਰ, ਪੁਲਿਸ ਸਟੇਸ਼ਨ ਪੀਏਯੂ ਵਿੱਚ ਤਾਇਨਾਤ ਸੀ।

ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ, ਜੋ ਲੁਧਿਆਣਾ ਦੇ ਨੂਰਵਾਲਾ ਰੋਡ ਇਲਾਕੇ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਦੇ ਮੁਤਾਬਕ, ਉਸਦੇ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਨੇ ਉਸਦੀ ਮਾਂ ਅਤੇ ਭੈਣ ਨੂੰ ਕੇਸ ਵਿੱਚ ਨਾ ਫਸਾਉਣ ਦੇ ਬਦਲੇ 30,000 ਰੁਪਏ ਦੀ ਮੰਗ ਕੀਤੀ ਸੀ।

ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਨੇ ਇਸ ਗੱਲਬਾਤ ਦੀ ਰਿਕਾਰਡਿੰਗ ਵੀ ਕੀਤੀ ਅਤੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਦੇ ਕੋਲ ਪਹੁੰਚ ਗਿਆ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾ ਬਣਾਕੇ ਜਾਲ ਵਿਛਾਇਆ। ਇਸਤੋ ਬਾਅਦ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਉਸਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਕਾਬੂ ਕਰ ਲਿਆ ਗਿਆ।

Scroll to Top