Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 07 Sep 2026 | 2:50 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ-ਭਗਵੰਤ ਸਿੰਘ ਮਾਨ

ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ-ਭਗਵੰਤ ਸਿੰਘ ਮਾਨ

ਬਠਿੰਡਾ; 7 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਲਾਂਬੱਧੀ ਆਪਣੇ ਖਜ਼ਾਨੇ ਭਰਨ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਨੂੰ ਲੁੱਟਣ ਦਾ ਮੌਕਾ ਲੱਭ ਰਹੇ ਹਨ।

ਬਠਿੰਡਾ ਦੇ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਲਈ ਪ੍ਰੇਸ਼ਾਨ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਭਲੇ ਲਈ ਲੋਕਾਂ ਦਾ ਪੈਸਾ ਖਰਚ ਕਰ ਰਹੀ ਹੈ।

ਭਾਜਪਾ ਅਤੇ ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਗਠਜੋੜ ਵੱਲ ਵਧ ਰਹੀਆਂ ਹਨ, ਜਿਸ ਵਿੱਚ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਦੀ ਸ਼ਰਤ ‘ਤੇ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੁਝ ਨੇਤਾ “ਮੋਦੀ ਕੋਟੇ” ਦੇ ਹਨ ਅਤੇ ਦੂਜੇ “ਰਾਹੁਲ ਗਾਂਧੀ ਕੋਟੇ” ਦੇ ਹਨ, ਉੱਥੇ ਹੀ ਉਹ ਇਕੱਲੇ “ਲੋਕਾਂ ਦੇ ਕੋਟੇ” ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ 2022 ਵਿੱਚ ਇੱਕ ਅਧਿਆਪਕ ਦੇ ਪੁੱਤਰ ਨੂੰ ਮੌਕਾ ਦਿੱਤਾ ਸੀ ਅਤੇ 2027 ਵਿੱਚ ਇੱਕ ਹੋਰ ਮੌਕਾ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 750 ਕਿਸਾਨਾਂ ਦੀਆਂ ਸ਼ਹਾਦਤਾਂ ਲਈ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰੇਗਾ ਅਤੇ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿੱਚ ਅੱਗੇ ਰਿਹਾ ਹੈ।

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਪੰਜਾਬ ਅਤੇ ਲੋਕਾਂ ਦੇ ਖ਼ਿਲਾਫ਼ ਕੰਮ ਕਰਨ ਦਾ ਰਿਕਾਰਡ ਬਹੁਤ ਮਾੜਾ ਰਿਹਾ ਹੈ ਅਤੇ ਇਨ੍ਹਾਂ ਦੇ ਗੁਨਾਹਾਂ ਲਈ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਭਾਜਪਾ ਨੇ ਸਦਾ ਪੰਜਾਬ ਵਿਰੋਧੀ ਮਾਨਸਿਕਤਾ ਅਪਣਾਈ ਹੈ ਅਤੇ ਇਸ ਦੇ ਹੱਕਾਂ ਅਤੇ ਹਿੱਤਾਂ ਨਾਲ ਸਬੰਧਤ ਮੁੱਦਿਆਂ ‘ਤੇ ਸੂਬੇ ਨਾਲ ਬੇਇਨਸਾਫ਼ੀ ਕੀਤੀ ਹੈ। ਚਾਹੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.), ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਜਾਂ ਸਰਹੱਦੀ ਖੇਤਰ ਦੇ ਫੰਡਾਂ ਦਾ ਮੁੱਦਾ ਹੋਵੇ, ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਅਨਿਆਂ ਕੀਤਾ ਹੈ।”

ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਭਾਜਪਾ ਦੇ ਹੱਥ ਪੰਜਾਬ ਦੇ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ ਸੀ। ਪੰਜਾਬ ਦੇ ਲੋਕ ਇਸ ਨੂੰ ਕਦੇ ਨਹੀਂ ਭੁੱਲਣਗੇ।”

ਕਾਂਗਰਸ ਦੇ ਰਵੱਈਏ ਦੀ ਯਾਦ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟੈਂਕ ਚੜ੍ਹਾਏ ਸਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਸੱਤਾ ’ਚ ਰਹਿਣ ਦੇ ਬਾਵਜੂਦ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਫੈਲੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੁਝ ਨਹੀਂ ਕੀਤਾ। ਕਾਂਗਰਸ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਵੀ ਨਾਕਾਮ ਰਹੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਕੋਲ ਪੰਜਾਬੀਆਂ ਦਾ ਫਤਵਾ ਮੰਗਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਇਹ ਉਹੀ ਪਾਰਟੀ ਹੈ ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਟੈਂਕਾਂ ਦੀ ਵਰਤੋਂ ਕੀਤੀ ਅਤੇ ਦੇਸ਼ ਭਰ ਵਿੱਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਨੌਜਵਾਨਾਂ ਵਿੱਚ ਨਸ਼ਾ ਫੈਲਿਆ, ਪਰ ਪਾਰਟੀ ਨੇ ਇਸ ਅਲਾਮਤ ਨੂੰ ਰੋਕਣ ਲਈ ਕੁਝ ਨਹੀਂ ਕੀਤਾ। ਬੇਅਦਬੀ ਦੇ ਮਾਮਲਿਆਂ ਵਿੱਚ ਵੀ ਕਾਂਗਰਸ ਇਨਸਾਫ਼ ਦੇਣ ਵਿੱਚ ਨਾਕਾਮ ਰਹੀ। ਪੰਜਾਬ ਇਸ ਨੂੰ ਨਹੀਂ ਭੁੱਲ ਸਕਦਾ।”

ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਲੰਬੇ ਸ਼ਾਸਨ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਜ਼ਿੰਮੇਵਾਰ ਲੋਕਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਆਂ ਚਲਾਉਣ ਦੀ ਇਜਾਜ਼ਤ ਦਿੱਤੀ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਮਾਫੀਏ ਨੂੰ ਸ਼ਹਿ ਦਿੱਤੀ। ਅਕਾਲੀ ਦਲ ਨੂੰ ਪਾਇਆ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗਾ। ਅਕਾਲੀ ਲੀਡਰਸ਼ਿਪ ਨੇ ਪੰਜਾਬ ਨਾਲ ਜੋ ਕੀਤਾ ਹੈ, ਉਸ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇ ਸੱਤਾਕਾਲ ਵਿੱਚ ਨਸ਼ਿਆਂ ਦੀ ਪੁਸ਼ਤਪਨਾਹੀ ਕੀਤੀ ਗਈ ਅਤੇ ਇਸ ਕਾਰਨ ਪੰਜਾਬ ਦੀ ਪੂਰੀ ਪੀੜ੍ਹੀ ਬਰਬਾਦ ਹੋਈ। ਉਨ੍ਹਾਂ ਨੇ ਸੂਬੇ ਦੀ ਦੌਲਤ ਲੁੱਟੀ ਅਤੇ ਪੰਜਾਬ ਨੂੰ ਸਮਾਜਿਕ ਤੇ ਭਾਵਨਾਤਮਕ ਤੌਰ ‘ਤੇ ਨੁਕਸਾਨ ਪਹੁੰਚਾਇਆ।”

ਮੁੱਖ ਮੰਤਰੀ ਨੇ ਕਿਹਾ, “ਅਕਾਲੀ ਦਲ ਹੁਣ ਭਾਜਪਾ ਨਾਲ ਗਠਜੋੜ ਲਈ ਤਰਲੇ ਕੱਢ ਰਿਹਾ ਹੈ ਕਿਉਂਕਿ ਉਹ ਸੱਤਾ ‘ਚ ਵਾਪਸੀ ਕਰਨਾ ਚਾਹੁੰਦਾ ਹੈ। ਇਸ ਗਠਜੋੜ ਪਿੱਛੇ ਕੋਈ ਵਿਚਾਰਧਾਰਾ, ਪੰਜਾਬ ਲਈ ਕੋਈ ਏਜੰਡਾ ਅਤੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਮਕਸਦ ਸੱਤਾ ਹਥਿਆਉਣਾ ਹੈ ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਅਤੀਤ ਤੋਂ ਜਾਣੂ ਹਨ ਅਤੇ ਉਹ ਦੁਬਾਰਾ ਮੂੰਹ ਨਹੀਂ ਲਾਉਣਗੇ।”

ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਉਮਰ ਭਰ ਐਸ਼ੋ-ਆਰਾਮ ਅਤੇ ਸੁਰੱਖਿਅਤ ਮਾਹੌਲ ‘ਚ ਜੀਵਨ ਬਤੀਤ ਕੀਤਾ ਹੈ। ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਨੂੰ ਨਹੀਂ ਸਮਝਦੇ। ਉਹ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਸਿਆਸੀ ਨੇਤਾ ਹਨ ਜਿਨ੍ਹਾਂ ਨੂੰ ਸੂਬੇ ਦੇ ਬੁਨਿਆਦੀ ਭੂਗੋਲ ਦਾ ਵੀ ਨਹੀਂ ਪਤਾ, ਫਿਰ ਵੀ ਉਹ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ। ਬਾਕੀ ਸਭ ਕੁਝ ਛੱਡੋ, ਉਹ ਪੰਜਾਬ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਸਾਡੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਬਹੁਤ ਘੱਟ ਗਿਆਨ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਬਜਾਏ ਹਮੇਸ਼ਾ ਆਪਣੇ ਹਿੱਤਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਸਿਰਫ਼ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ।

ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਸੱਤਾ ਲਈ ਆਪਸ ‘ਚ ਲੜ ਰਹੇ ਹਨ, ਜਦੋਂ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। “ਆਪ ਦੀ ਲੜਾਈ ਮਿਆਰੀ ਸਿੱਖਿਆ, ਚੰਗੀਆਂ ਸਿਹਤ ਸੰਭਾਲ ਸਹੂਲਤਾਂ, ਰੁਜ਼ਗਾਰ ਅਤੇ ਲੋਕਾਂ ਦੀ ਭਲਾਈ ਲਈ ਹੈ। ਸਾਡੀ ਲੜਾਈ ਪੰਜਾਬੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਹੈ। ਦੂਜੇ ਪਾਸੇ ਕਾਂਗਰਸੀ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ ਅਤੇ ਇੱਕ-ਦੂਜੇ ਦੀ ਸ਼ਕਲ ਵੀ ਦੇਖਣਾ ਨਹੀਂ ਚਾਹੁੰਦੇ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਇਸ ਦਾ ਇੱਕੋ-ਇੱਕ ਸਫ਼ਨਾ ਸੱਤਾ ‘ਚ ਆ ਕੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ, ਪਰ ਇਹ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਅਤੇ ਇਸ ਦੀ ਅੰਦਰੂਨੀ ਲੜਾਈ ਹੀ ਇਸ ਨੂੰ ਡੋਬ ਦੇਵੇਗੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਉਨ੍ਹਾਂ ਦੇ ਧੜੇਬੰਦੀ ਵਾਲੇ ਨੇਤਾਵਾਂ ਨੂੰ ਇੱਕ ਕਰਨ ਆਏ ਸੀਨੀਅਰ ਨੇਤਾਵਾਂ ਨੂੰ ਵੀ ਉਨ੍ਹਾਂ ਦੇ ਨਾਂ ਸਹੀ ਬੋਲਣੇ ਨਹੀਂ ਆਉਂਦੇ।”

ਮੁੱਖ ਮੰਤਰੀ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਦੇ ਪੁੱਤਰ ਅਤੇ ਭਰਾ ਵਜੋਂ ਕੰਮ ਕਰ ਰਿਹਾ ਹਾਂ। ਮੈਂ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਆਲੀਸ਼ਾਨ ਜ਼ਿੰਦਗੀ ਜਿਊਣ ਦੀ ਬਜਾਏ ਉਨ੍ਹਾਂ ਦੀਆਂ ਤਕਲੀਫ਼ਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਦੁੱਖ ਵੰਡਾਉਣ ‘ਤੇ ਧਿਆਨ ਦਿੱਤਾ ਹੈ। ਜਨਤਾ ਦਾ ਇੱਕ-ਇੱਕ ਰੁਪਿਆ ਜਨਤਾ ‘ਤੇ ਹੀ ਖਰਚ ਕੀਤਾ ਜਾ ਰਿਹਾ ਹੈ। ਇਸੇ ਲਈ ਵਿਰੋਧੀ ਧਿਰ ਪ੍ਰੇਸ਼ਾਨ ਹੈ। ਸੱਤਾ ‘ਚ ਹੁੰਦਿਆਂ ਉਨ੍ਹਾਂ ਨੇ ਆਪਣੇ ਖਜ਼ਾਨੇ ਭਰੇ ਸਨ, ਜਦੋਂ ਕਿ ਅਸੀਂ ਆਮ ਪੰਜਾਬੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸੂਬੇ ਦੇ ਵਸੀਲਿਆਂ ਦੀ ਵਰਤੋਂ ਕਰ ਰਹੇ ਹਾਂ।”

ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਕਾਂ ਵਿੱਚੋਂ ਕੋਈ ਵੀ ਲੋਕਾਂ ਵਿੱਚ ਇਸ ਤਰ੍ਹਾਂ ਨਹੀਂ ਆਇਆ ਸੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਜਾ ਸਕੇ ਅਤੇ ਮਿਸ਼ਨਰੀ ਭਾਵਨਾ ਨਾਲ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਪਿਛਲੇ ਸਿਆਸਤਦਾਨਾਂ ਨੇ ਲੋਕਾਂ ਨੂੰ ਮਿਲਣ ਦੀ ਬਜਾਏ ਆਪਣੇ ਆਪ ਨੂੰ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਪਿੱਛੇ ਸੀਮਤ ਕਰ ਲਿਆ ਸੀ, ਅਤੇ ਹੁਣ ਉਹ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਉਪਰਾਲਿਆਂ ਤੋਂ ਬੌਖਲਾਏ ਹੋਏ ਹਨ।”

ਭਗਵੰਤ ਸਿੰਘ ਮਾਨ ਨੇ ਕਿਹਾ,”ਮੈਂ ਹਮੇਸ਼ਾ ਫੀਲਡ ਵਿੱਚ ਅਤੇ ਲੋਕਾਂ ਦੇ ਵਿਚਕਾਰ ਰਿਹਾ ਹਾਂ। ਮੈਂ ਉਨ੍ਹਾਂ ਕੋਲ ਆਉਂਦਾ ਹਾਂ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦਾ ਹਾਂ ਅਤੇ ਵਿਕਾਸ-ਮੁਖੀ ਤੇ ਨਾਗਰਿਕ-ਕੇਂਦਰਿਤ ਨੀਤੀਆਂ ਬਣਾਉਣ ਤੋਂ ਪਹਿਲਾਂ ਉਨ੍ਹਾਂ ਦੀ ਫੀਡਬੈਕ ਲੈਂਦਾ ਹਾਂ। ਵੱਡੀਆਂ ਕੋਠੀਆਂ ਦੀਆਂ ਦੀਵਾਰਾਂ ਦੇ ਪਿੱਛੇ ਬੈਠ ਕੇ ਪੰਜਾਬ ‘ਤੇ ਰਾਜ ਨਹੀਂ ਕੀਤਾ ਜਾ ਸਕਦਾ। ਲੋਕ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ ਉਨ੍ਹਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਪੈਸਾ ਲੋਕਾਂ ਦਾ ਹੀ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੇ ਟੈਕਸ ਦਾ ਪੈਸਾ ਵਿਕਾਸ, ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਜਨਤਕ ਸਹੂਲਤਾਂ ਰਾਹੀਂ ਵਾਪਸ ਉਨ੍ਹਾਂ ਤੱਕ ਵਾਪਸ ਪਹੁੰਚੇ। ਉਨ੍ਹਾਂ ਕਿਹਾ ਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਅਜਿਹੀ ਹੀ ਹੁੰਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਸਿੱਖਿਆ ਅਤੇ ਸਿਹਤ ਸੰਭਾਲ ਖੇਤਰ ਨੂੰ ਮਜ਼ਬੂਤ ਕੀਤਾ ਹੈ, ਨਵਾਂ ਬੁਨਿਆਦੀ ਢਾਂਚਾ ਉਸਾਰਿਆ ਹੈ ਅਤੇ ਹੋਰ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।

 

Scroll to Top