ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੀ ਨਜ਼ਰ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਤੇ

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੀ ਨਜ਼ਰ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਤੇ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਜਿਵੇਂ ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਭਾਰਤੀ ਜਨਤਾ ਪਾਰਟੀ ਜੋ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਕਾਫੀ ਪਾਜੀਟਿਵ ਹੈ ਦੀਆਂ ਨਜ਼ਰਾਂ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਤੇ ਮੋਰਚਾ ਮਾਰਨ ਦੀ ਹੈ, ਜਿਸ ਲਈ ਭਾਜਪਾ ਵਲੋਂ ਤਿਆਰੀਆਂ ਆਰੰਭ ਵੀ ਕਰ ਦਿੱਤੀਆਂ ਗਈਆਂ ਹਨ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਇਕ ਮੀਟਿੰਗ ਚੋਣ ਰਣਨੀਤੀ `ਤੇ ਵਿਚਾਰ ਵਟਾਂਦਰਾ ਕਰਨ ਲਈ ਕੀਤੀ ਜਾ ਰਹੀ ਹੈ ਤੇ ਇਹ ਮੀਟਿੰਗ ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲੀ ਵੱਡੇ ਪੱਧਰ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿਚ ਸੂਬਾ ਕਾਰਜਕਾਰਨੀ ਮੈਂਬਰਾਂ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਵੀ ਸ਼ਾਮਲ ਹੋਣਗੇ।

Leave a Comment

Your email address will not be published. Required fields are marked *

Scroll to Top