ਲੋਕ ਸਭਾ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ
ਦਿੱਲੀ, 3 ਜੂਨ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆ ਦੇ ਸਭ ਤੋਂ ਵੱਡੇ ਚੋਣ ਅਭਿਆਸ ਵਿੱਚ ਸ਼ਾਮਲ ਸਨ।