Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

ਲੰਬੀ ਮਸ਼ਕਤ ਤੋ ਬਾਅਦ ਬੋਰਵੈੱਲ 'ਚੋਂ ਕੱਢਿਆ ਗਿਆ ਨਿਰਵੈਰ, ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

ਲੰਬੀ ਮਸ਼ਕਤ ਤੋ ਬਾਅਦ ਬੋਰਵੈੱਲ 'ਚੋਂ ਕੱਢਿਆ ਗਿਆ ਨਿਰਵੈਰ, ਡਾਕਟਰਾਂ ਨੇ ਕੀਤਾ ਮ੍ਰਿਤਕ ਐਲਾਨ

ਅੰਬਾਲਾ, 1 ਜੁਲਾਈ 2026 : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਧਨੌਰਾ ਪਿੰਡ ਵਿੱਚ ਬੀਤੇ ਦਿਨ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਨਿਰਵੈਰ ਸਿੰਘ ਨੂੰ ਬਚਾਉਣ ਲਈ ਜਿਥੇ ਕਈ ਟੀਮਾਂ ਜੁਟੀਆਂ ਹੋਈਆਂ ਸਨ, ਉਥੇ ਅੱਜ ਵੱਡੀ ਮਸ਼ਕਤ ਤੋ ਬਾਅਦ ਉਸਨੂੰ ਕਈ ਘੰਟਿਆਂ ਬਾਅਦ ਬਾਹਰ ਕਢਿਆ ਗਿਆ, ਜਿਥੇ ਮੈਡੀਕਲ ਟੀਮਾਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ ਪਰ ਸਿਵਲ ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਦੇ ਅਨੁਸਾਰ ਇਸ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ ਹੈ। ਲੋਕਾਂ ਅੰਦਰ ਭਾਰੀ ਗਮ ਦਾ ਮਾਹੌਲ ਹੈ, ਜਦਕਿ ਪ੍ਰਸ਼ਾਸਨ ਵੱਲੋਂ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਦੂਸਰੇ ਪਾਸੇ ਮੈਡੀਕਲ ਅਧਿਕਾਰੀ ਡਾ. ਰਿਸ਼ੀਪਾਲ ਨੇ ਦੱਸਿਆ ਕਿ ਬੱਚੇ ਨੂੰ ਬਾਹਰ ਕੱਢਦੇ ਹੀ ਮੌਕੇ ‘ਤੇ ਉਸ ਦੀ ਮੁੱਢਲੀ ਮੈਡੀਕਲ ਜਾਂਚ ਕੀਤੀ ਗਈ ਅਤੇ ਫੌਰੀ ਤੌਰ ‘ਤੇ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰੀ ਟੀਮ ਨੇ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

Scroll to Top