ਵਕੀਲ ਤੇ ਆਰਟੀਆਈ ਕਾਰਕੁੰਨ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕੀਤਾ ਕਤਲ

ਜਲੰਧਰ, 30 ਮਈ : ਜਲੰਧਰ ਵਿਚ ਆਰਟੀਆਈ ਕਾਰਕੁੰਨ ਤੇ ਇਕ ਵਕੀਲ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਨੇ ਆਪਣੀ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ।
ਜਾਣਕਾਰੀ ਦੇ ਅਨੁਸਾਰ ਮ੍ਰਿਤਕ ਆਰਟੀਆਈ ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚਹੇੜੂ ਨੇੜੇ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਸਿਮਰਨਜੀਤ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਕਈ ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Scroll to Top