Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ' ਚ ਸੜਕ ਸੁਰਖਿਆ ਪ੍ਰਬੰਧਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ' ਚ ਸੜਕ ਸੁਰਖਿਆ ਪ੍ਰਬੰਧਾਂ ਦੀ ਸਮੀਖਿਆ

ਪਟਿਆਲਾ,  13 ਨਵੰਬਰ : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਮਹੱਤਵਪੂਰਨ ਬੈਠਕ ਦਾ ਆਯੋਜਨ ਅੱਜ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਆਰ ਟੀ ਓ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਸਾਂਝੀ ਬੈਠਕ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਆਰ.ਟੀ.ਓ. ਸਮੇਤ ਪੁਲਿਸ ਵਿਭਾਗ, ਪੀ.ਡਬਲਯੂ.ਡੀ., ਨਗਰ ਨਿਗਮ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ।
ਬੈਠਕ ਦੌਰਾਨ ਜ਼ਿਲ੍ਹੇ ਦੇ ਸੜਕ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਖ਼ਾਸ ਤੌਰ ‘ਤੇ ਸੜਕਾਂ ਉੱਤੇ ਬਣੇ ਡਿਵਾਈਡਰਾਂ ਦੀ ਸਥਿਤੀ, ਟੁੱਟੀਆਂ ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ ਦੀ ਸਮੱਸਿਆ, ਰੇਹੜੀਆਂ ਤੇ ਗੈਰ-ਕਾਨੂੰਨੀ ਅੜਚਣਾਂ, ਟ੍ਰੈਫ਼ਿਕ ਲਾਈਟਾਂ ਦੀ ਕਾਰਗੁਜ਼ਾਰੀ ਅਤੇ ਹੈਵੀ ਵਾਹਨਾਂ ਦੀ ਆਵਾਜਾਈ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਅਵਾਰਾ ਪਸ਼ੂ ਕਿਸੇ ਵੀ ਹਾਲਤ ਵਿੱਚ ਸੜਕਾਂ ‘ਤੇ ਨਾ ਦਿਖਣ। ਇਸ ਸਬੰਧੀ ਨਗਰ ਨਿਗਮ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਕਿਹਾ ਕਿ ਸੜਕਾਂ ਦੇ ਕਿਨਾਰੇ ਮੌਜੂਦ ਖਰਾਬ ਡਿਵਾਈਡਰਾਂ ਨੂੰ ਠੀਕ ਕੀਤਾ ਜਾਵੇ ਅਤੇ ਜਿੱਥੇ ਲੋੜ ਹੋਵੇ, ਉਥੇ ਨਵੇਂ ਡਿਵਾਈਡਰ ਬਣਾਏ ਜਾਣ। ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪੀ.ਡਬਲਯੂ.ਡੀ. ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ।

ਟ੍ਰੈਫ਼ਿਕ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਆਰ.ਟੀ.ਓ.ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਹੈਵੀ ਵਾਹਨਾਂ ਦੀ ਆਵਾਜਾਈ ਲਈ ਸਮੇਂ ਦੀ ਪਾਬੰਦੀ ਲਾਗੂ ਕੀਤੀ ਜਾਵੇਗੀ ਤਾਂ ਜੋ ਸਕੂਲ ਸਮੇਂ ਦੌਰਾਨ ਟ੍ਰੈਫ਼ਿਕ ਜਾਮ ਨਾ ਹੋਵੇ।
ਬੈਠਕ ਦੌਰਾਨ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਵਾਹਨਾਂ ਦੀ ਜਾਂਚ, ਡਰਾਈਵਰਾਂ ਦੀ ਸੁਰੱਖਿਆ ਸਿਖਲਾਈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ “ਸੜਕ ਸੁਰੱਖਿਆ ਮਿੱਤਰਾ ਸਕੀਮ” ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।ਅੰਤ ਵਿੱਚ, ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਜੁੜੇ ਕੰਮਾਂ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ।

ਇਸ ਮੌਕੇ ਪੀਡੀਏ ਦੇ ਏ ਸੀ ਏ ਜਸ਼ਨਪ੍ਰੀਤ ਕੌਰ ਗਿੱਲ, ਐਸ ਡੀ ਐਮਜ਼  ਇਸਮਤ ਵਿਜੈ ਸਿੰਘ, ਅਸ਼ੋਕ ਕੁਮਾਰ, ਹਰਜੋਤ ਕੌਰ ਸਹਾਇਕ ਕਮਿਸ਼ਨਰ ਰਿਚਾ ਗੋਇਲ, ਪਟਿਆਲਾ ਫਾਊਂਡੇਸ਼ਨ ਤੋਂ ਰਵੀ ਆਹਲੂਵਾਲੀਆ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਕਾਰੀ ਹਾਜ਼ਰ ਸਨ।

Scroll to Top