Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:06 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਤਾਵਰਨ ਦੀ ਸ਼ੁੱਧਤਾ ਲਈ "ਹਰ ਮਨੁੱਖ ਲਾਵੇ ਦੋ ਰੁੱਖ" ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਵਾਤਾਵਰਨ ਦੀ ਸ਼ੁੱਧਤਾ ਲਈ "ਹਰ ਮਨੁੱਖ ਲਾਵੇ ਦੋ ਰੁੱਖ" ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ (ਮਿਊਂਸੀਪਲ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸ਼ਹਿਰ ਦੇ ਇਤਿਹਾਸਕ ਨਹਿਰੂ ਪਾਰਕ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਪੌਦਾ ਲਗਾ ਕੇ ਕੀਤਾ। ਇਹ ਸਮਾਗਮ ਸੁਸਾਇਟੀ ਦੇ ਆਗੂ ਉਪਕਾਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਸਮਾਗਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਸ਼ਹਿਰ ਇਤਿਹਾਸਕ ਤੌਰ ‘ਤੇ ਬਾਗਾਂ ਅਤੇ ਪਾਰਕਾਂ ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ, ਇਸ ਲਈ ਇਸ ਦੀ ਪੁਰਾਤਨ ਸੁੰਦਰਤਾ ਅਤੇ ਹਰਿਆਲੀ ਨੂੰ ਬਰਕਰਾਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼ ਅਤੇ ਸ਼ੁੱਧ ਰੱਖਣ ਲਈ ਸਾਨੂੰ ਆਪਣੀਆਂ ਰੋਜ਼ਾਨਾ ਦੀਆਂ ਆਦਤਾਂ ਵਿੱਚ ਬਦਲਾਅ ਲਿਆਉਣਾ ਪਵੇਗਾ। ਮੇਅਰ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਜਨਤਾ ਦੀ ਭਾਗੀਦਾਰੀ, ਪ੍ਰਦੂਸ਼ਣ ਨੂੰ ਘਟਾਉਣ ਵਾਲੇ ਸਾਧਨਾਂ ਅਤੇ ਨਵੀਨਤਮ ਗ੍ਰੀਨ ਐਨਰਜੀ ਤਕਨੀਕਾਂ ਨੂੰ ਅਪਣਾ ਕੇ ਅਸੀਂ ਵਾਤਾਵਰਨ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਸੁਸਾਇਟੀ ਵੱਲੋਂ ਪਿਛਲੇ ਦੋ ਦਹਾਕਿਆਂ ਤੋਂ ਚਲਾਈ ਜਾ ਰਹੀ ਮੁਹਿੰਮ “ਹਰ ਮਨੁੱਖ ਲਾਵੇ ਦੋ ਰੁੱਖ, ਜਿਸ ਦਾ ਰਿਸ਼ਤਾ ਸਾਰਿਆਂ ਦੇ ਸੁੱਖ” ਦੀ ਭਰਪੂਰ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ।
ਸਮਾਗਮ ਦੇ ਪ੍ਰਬੰਧਕ ਉਪਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਹੀ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦੇ ਸੰਦੇਸ਼ ਰਾਹੀਂ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਪਵਿੱਤਰ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਇਸ ਫ਼ਲਸਫ਼ੇ ‘ਤੇ ਪਹਿਰਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਵੱਲੋਂ ਘੱਟੋ-ਘੱਟ ਦੋ ਪੌਦੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਬੇਹੱਦ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ‘ਤੇ ਲਖਵਿੰਦਰ ਸਿੰਘ, ਦੇਵ ਰਾਜ, ਪ੍ਰਿੰਸ ਅਤੇ ਬੇਦੀ ਜੀ ਨੇ ਮੇਅਰ ਕੁੰਦਨ ਗੋਗੀਆ ਨੂੰ ਗੁਲਦਸਤਾ ਭੇਟ ਕਰਕੇ ਜੀ-ਆਇਆਂ ਨੂੰ ਕਿਹਾ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਵੇਰ ਦੀ ਸੈਰ ਕਰਨ ਆਏ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਸਹਿਯੋਗ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਨ ਖੰਨਾ, ਟੋਨੀ ਸ਼ਹਿਰ, ਦੀਪਕ ਕਪੂਰ, ਨਿਤਿਨ ਸ਼ਰਮਾ, ਸੈਂਟੀ ਪ੍ਰੇਮੀ, ਸੋਢੀ, ਰਾਜ ਕੁਮਾਰ, ਚੰਦਨ, ਨਗਰ ਨਿਗਮ ਦੇ ਸੁਪਰਵਾਈਜ਼ਰ ਪੁਰੀ, ਸੁਖਵਿੰਦਰ ਸਿੰਘ ਅਤੇ ਨਹਿਰੂ ਪਾਰਕ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀ।
Scroll to Top