Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 5:35 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।

ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ ‘ਪੰਜਾਬ ਦਾ ਇਤਿਹਾਸ’ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਧਰਤੀ ਨੂੰ ਦਸਤਾਵੇਜ਼ਾਂ ਦੇ ਰੂਪ ਵਿੱਚ ਪੇਸ਼ ਕਰਨਾ, ਜਿਸ ਨੇ ਸਦੀਆਂ ਦੀਆਂ ਜਿੱਤਾਂ, ਉਥਲ-ਪੁਥਲ ਅਤੇ ਤਬਦੀਲੀਆਂ ਦੇਖੀਆਂ ਹਨ, ਇੱਕ ਵੱਡੀ ਜ਼ਿੰਮੇਵਾਰੀ ਸੀ। ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲਾਮਿਸਾਲ ਰੋਲ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਸ ਦੇ ਨਿਰੰਤਰ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਚੌਲ ਪੰਜਾਬੀਆਂ ਦੀ ਮੁੱਖ ਖੁਰਾਕ ਨਾ ਹੋਣ ਦੇ ਬਾਵਜੂਦ, ਇਹ ਸੂਬਾ ਇਸ ਸਾਲ ਫਿਰ ਤੋਂ ਕੌਮੀ ਅਨਾਜ ਭੰਡਾਰ ਵਿੱਚ ਰਿਕਾਰਡ 180 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਲਈ ਤਿਆਰ ਹੈ।

ਕਿਤਾਬ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਹਮੇਸ਼ਾ ਕਲਾ, ਸੱਭਿਆਚਾਰ ਅਤੇ ਸਾਹਿਤ ਦਾ ਅਨਮੋਲ ਖਜ਼ਾਨਾ ਰਿਹਾ ਹੈ। ਅਨਾਦਿ ਕਾਲ ਤੋਂ ਹੀ ਇਹ ਧਰਤੀ ਸੱਭਿਅਤਾ ਅਤੇ ਸੱਭਿਆਚਾਰ ਦੀ ਵਿਲੱਖਣ ਮਿਸਾਲ ਰਹੀ ਹੈ ਅਤੇ ਮਿਹਨਤੀ ਤੇ ਬਹਾਦਰ ਪੰਜਾਬੀ ਇੱਥੇ ਇਤਿਹਾਸ ਦੇ ਅਣਗਿਣਤ ਪੰਨਿਆਂ ਦੇ ਗਵਾਹ ਰਹੇ ਹਨ। ਇਸ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਿਰਫ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸੱਭਿਆਚਾਰ ਨੂੰ ਸੰਭਾਲਦੀਆਂ ਹਨ, ਜਦੋਂ ਕਿ ਆਪਣੇ ਮਹਾਨ ਅਤੀਤ ਨੂੰ ਅਣਗੌਲਿਆ ਕਰਨ ਵਾਲੀਆਂ ਕੌਮਾਂ ਹੌਲੀ-ਹੌਲੀ ਆਪਣੀ ਪਛਾਣ ਗੁਆ ਲੈਂਦੀਆਂ ਹਨ। ਇਸੇ ਲਈ ਸੂਬਾ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣ ਲਈ ਠੋਸ ਉਪਰਾਲੇ ਕਰ ਰਹੀ ਹੈ।”

ਉਨ੍ਹਾਂ ਕਿਹਾ, “ਪੰਜਾਬੀਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਤੋਂ ਕੁਰਬਾਨੀ ਅਤੇ ਬਹਾਦਰੀ ਦੀ ਮਹਾਨ ਵਿਰਾਸਤ ਮਿਲੀ ਹੈ। ਉਨ੍ਹਾਂ ਨੇ ਸਾਨੂੰ ਜ਼ੁਲਮ, ਧੱਕੇਸ਼ਾਹੀ ਅਤੇ ਅਨਿਆਂ ਵਿਰੁੱਧ ਲੜਨਾ ਸਿਖਾਇਆ। ਇਹ ਜਜ਼ਬਾ ਪੰਜਾਬੀ ਸੁਭਾਅ ਦਾ ਅਟੁੱਟ ਅੰਗ ਰਿਹਾ ਹੈ।”

ਭਾਰਤ ਦੀ ਆਜ਼ਾਦੀ ਦੀ ਲੜਾਈ ਦੌਰਾਨ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਅੰਦੋਲਨ ਵਿੱਚ ਪੰਜਾਬ ਅਤੇ ਇਸ ਦੇ ਲੋਕਾਂ ਦਾ ਯੋਗਦਾਨ ਅਸਾਧਾਰਨ ਸੀ। ਉਨ੍ਹਾਂ ਕਿਹਾ, “ਦੇਸ਼ ਦੀ ਆਬਾਦੀ ਦਾ ਮਹਿਜ਼ 2 ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ 90 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੁਆਰਾ ਦਿੱਤੀਆਂ ਗਈਆਂ ਸਨ। ਆਜ਼ਾਦੀ ਦੀ ਲੜਾਈ ਨਾਲ ਜੁੜੇ ਵੱਡੇ ਅੰਦੋਲਨਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ ਸੀ।”

ਮੁੱਖ ਮੰਤਰੀ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰਹੇ ਹਨ। ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਇਸ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਤੱਕ, ਪੰਜਾਬੀਆਂ ਨੇ ਹਮੇਸ਼ਾ ਸਮਰਪਣ ਅਤੇ ਦਲੇਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਇਸ ਨੇ ਕਈ ਨਾਮਵਰ ਉੱਦਮੀ ਅਤੇ ਉਦਯੋਗਪਤੀ ਵੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਭਾਰਤ ਅਤੇ ਪੰਜਾਬ ਦੀ ਆਧੁਨਿਕ ਅਰਥਵਿਵਸਥਾ ਨੂੰ ਘੜਨ ਵਿੱਚ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।”

Scroll to Top