Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 22 Sep 2026 | 2:45 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 21 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

Scroll to Top