Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 20ਅਗਸਤ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ  ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

Scroll to Top