Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ। ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ—ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Scroll to Top