ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਰਹੱਦੀ ਮੁਦਿਆਂ ਨੂੰ ਲੈ ਕੇ ਕੀਤੀ ਚੀਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ
ਮਨੀਲਾ, 22 ਜੁਲਾਈ 2026 : ਭਾਰਤ ਅਤੇ ਚੀਨ ਦੇ ਸਰਹੱਦੀ ਮੁਦਿਆਂ ਨੂੰ ਲੈ ਕੇ ਅੱਜ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਚੀਨ ਵਿਦੇਸ ਮੰਤਰੀ ਵਾਂਗ ਯੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵਿਚਾਰ ਚਰਚਾ ਕੀਤੀ। ਇਹ ਮੁਲਾਕਾਤ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਆਸੀਆਨ ਨਾਲ ਸਬੰਧਤ ਬੈਠਕਾਂ ਤੋਂ ਇਲਾਵਾ ਹੋਈ।
ਜਾਣਕਾਰੀ ਅਨੁਸਾਰ ਗੱਲਬਾਤ ਦੌਰਾਨ ਜੈਸ਼ੰਕਰ ਨੇ ਚੀਨ ਨਾਲ ਵਪਾਰਕ ਸਬੰਧਾਂ ਨਾਲ ਜੁੜੇ ਭਾਰਤ ਦੇ ਕਈ ਅਹਿਮ ਮੁੱਦੇ ਵੀ ਸਾਹਮਣੇ ਰੱਖੇ। ਉਨ੍ਹਾਂ ਚੀਨੀ ਬਾਜ਼ਾਰਾਂ ਵਿੱਚ ਭਾਰਤੀ ਉਤਪਾਦਾਂ ਲਈ ਨਿਰਪੱਖ ਪਹੁੰਚ, ਵਪਾਰ ਵਿੱਚ ਸੰਤੁਲਨ ਅਤੇ ਸਪਲਾਈ ਚੇਨ ਨੂੰ ਲੈ ਕੇ ਵਧੇਰੇ ਭਰੋਸੇਯੋਗਤਾ ਅਤੇ ਸਥਿਰਤਾ ਦੀ ਲੋੜ ’ਤੇ ਜ਼ੋਰ ਦਿੱਤਾ।
ਭਾਰਤ ਅਤੇ ਚੀਨ ਵਿਚਾਲੇ ਸਬੰਧਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕਰਕੇ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਦੋਵਾਂ ਦੇਸ਼ਾਂ ਦੇ ਆਮ ਸਬੰਧਾਂ ਲਈ ਬੇਹੱਦ ਮਹੱਤਵਪੂਰਨ ਕਰਾਰ ਦਿੱਤਾ।