Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਿਖਾਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ

ਪਟਿਆਲਾ, 03 ਸਤੰਬਰ : ਪੰਜਾਬ ਸਰਕਾਰ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸਨੌਰੀ ਅੱਡਾ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਵੀ ਮੌਜੂਦ ਸਨ।

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

Scroll to Top