Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:07 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 5 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆ ਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ ਵਾਰਡ ਨੰਬਰ 46 ਅਤੇ ਕੌਸਲਰ ਮੀਨਾ ਦੇਵੀ ਵਾਰਡ ਨੰਬਰ 45 ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ। ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਨਾਭਾ ਗੇਟ ਤੋਂ ਏਸੀ ਮਾਰਕੀਟ ਪਾਰਕਿੰਗ ਤੱਕ, ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਇੰਟਰਲਾਕਿੰਗ ਟਾਈਲਾਂ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ।

Scroll to Top