Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:15 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ

ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ

ਪਟਿਆਲਾ , 12 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ।

ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਥਾਨਕ ਨਿਵਾਸੀ, ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਹਲਕੇ ਤੋਂ ਭਵਿੱਖ ਵਿੱਚ ਵੀ ਹੋਰ ਜੱਥੇ ਵੱਖ-ਵੱਖ ਧਾਰਮਿਕ ਸਥਾਨਾਂ ਲਈ ਭੇਜੇ ਜਾਣਗੇ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਕਈ ਸ਼ਰਧਾਲੂਆਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ।

ਸਮਾਗਮ ਦੇ ਅੰਤ ’ਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਵਾਰਡ ਨੰਬਰ 59 ਤੋਂ ਇੰਚਾਰਜ ਵੀਰਪਾਲ ਕੌਰ ਚਾਹਲ , ਨਾਇਬ ਤਹਿਸੀਲਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ ।

Scroll to Top