Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਪਟਿਆਲਾ 21 ਫਰਵਰੀ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ।
ਇਹ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ।ਇਸ ਮੌਕੇ ਵਾਰਡ ਨੰਬਰ 1 ਤੋਂ ਐਮ ਸੀ ਸੋਨੀਆ ਦਾਸ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ ਚ ਮੌਜੂਦ ਸਨ।
Scroll to Top