ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ  ਨੌਜਵਾਨਾਂ ਦਾ ਸਨਮਾਨ 

ਬਸੀ ਪਠਾਣਾ, 22 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਵਰਗ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਲਈ ਸਾਰੇ ਨੌਜਵਾਨ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਕੀਤਾ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨੌਜਵਾਨ ਵਰਗ ਹਮੇਸ਼ਾ ਤੋਂ ਹੀ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣਾ ਭਰਪੂਰ ਸਹਿਯੋਗ ਦਿੰਦਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾ ਵਿੱਚ ਨਸ਼ਾ ਮੁਕਤੀ ਮੋਰਚਾ ਤਹਿਤ ਜ਼ਮੀਨੀ ਪੱਧਰ ਤੇ ਇਸ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਗਿਆ ਹੈ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਵੀ ਸ਼ਲਾਘਾਯੋਗ ਹੈ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੇ ਹਰੇਕ ਵਾਰਡ ਅਤੇ ਹਰੇਕ ਪਿੰਡ ਵਿੱਚ ਜਾ ਕੇ ਹਰ ਉਮਰ ਵਰਗ ਦੇ ਲੋਕਾਂ ਨੂੰ ਨਸ਼ਿਆਂ ਜਿਹੀ ਮਾਰੂ ਅਲਾਮਤ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੁਮ ਹੁਮਾ ਕੇ ਚਲਾਇਆ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਉਹਨਾਂ ਦੱਸਿਆ ਕਿ ਸਾਡੀ ਇਸ ਟੀਮ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਿਸ ਲਈ ਉਹ ਇਹਨਾਂ ਅਗਾਂਹਵਧੂ ਨੌਜਵਾਨਾਂ ਦੇ ਯਤਨਾਂ ਦੀ ਪ੍ਰਸ਼ੰਸ਼ਾ ਕਰਦੇ ਹਨ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਨੌਜਵਾਨਾਂ ਦੇ ਸਰਗਰਮ ਯਤਨਾ ਸਦਕਾ ਜਲਦੀ ਹੀ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਹਮੇਸ਼ਾ ਲਈ ਮੁਕਤੀ ਪਾ ਲਵੇਗਾ।
ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਵੱਲੋਂ ਹਲਕਾ ਕੋਆਰਡੀਨੇਟਰ ਹਰਜਿੰਦਰ ਸਿੰਘ ਸ਼ਾਹੀ, ਵਾਈਸ ਕੋਆਰਡੀਨੇਟਰ ਇੰਦਰਜੀਤ ਸਿੰਘ, ਮੈਂਬਰਾਂ ਜਗਰੂਪ ਸਿੰਘ ਸ਼ਾਹੀ, ਹਰਪ੍ਰੀਤ ਸਿੰਘ ਮਹੇਸ਼ਪੁਰਾ, ਜੀਵਨ ਜੋਤ ਸਿੰਘ, ਅਰਸ਼ਪ੍ਰੀਤ ਸਿੰਘ ਖੰਗੂੜਾ, ਬਲਵਿੰਦਰ ਸਿੰਘ ਸੋਨੀ, ਜਗਮੋਹਨ ਸਿੰਘ ਨੌਗਾਵਾਂ, ਰਾਜਵੀਰ ਸਿੰਘ ਬੋੜ, ਵਿਵੇਕ ਕੁਮਾਰ, ਅਮਰਿੰਦਰ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਿੱਟੂ ਖਾਨ (ਸੁਹਾਵੀ), ਸਰਬਜੀਤ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
Scroll to Top