Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:00 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧੀ ਧਿਰਦੀ ਰਣਨੀਤੀ ਨੂੰ ਲੈ ਕੇ ਇੰਡੀਆ ਗਠਜੋੜ ਨੇ ਇਕਠੇ ਹੋ ਕੇ ਕੀਤਾ ਮੰਥਨ

ਵਿਰੋਧੀ ਧਿਰਦੀ ਰਣਨੀਤੀ ਨੂੰ ਲੈ ਕੇ ਇੰਡੀਆ ਗਠਜੋੜ ਨੇ ਇਕਠੇ ਹੋ ਕੇ ਕੀਤਾ ਮੰਥਨ

ਨਵੀਂ ਦਿੱਲੀ, 08 ਜੂਨ 2026: ਰਾਸ਼ਟਰੀ ਰਾਜਨੀਤੀ ਵਿੱਚ ਵਿਰੋਧੀ ਏਕਤਾ ਨੂੰ ਨਵੀਂ ਦਿਸ਼ਾ ਦੇਣ ਦੇ ਮਕਸਦ ਨਾਲ ਇੰਡੀਆ (I.N.D.I.A.) ਗਠਜੋੜ ਨੇ ਇਕਠੇ ਹੋ ਕੇ ਮੰਥਨ ਸ਼ੁਰੂ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਇਸ ਬੈਠਕ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਲ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ, ਸੰਸਦ ਮੈਂਬਰ ਅਭਿਸ਼ੇਕ ਬੈਨਰਜੀ, ਆਰਜੇਡੀ ਆਗੂ ਤੇਜਸਵੀ ਯਾਦਵ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਸ਼ਾਮਲ ਹੋਏ। ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਆਨਲਾਈਨ ਰੂਪ ਵਿੱਚ ਮੀਟਿੰਗ ਨਾਲ ਜੁੜ ਕੇ ਆਪਣੀ ਹਾਜ਼ਰੀ ਦਰਜ ਕਰਵਾਈ।

ਦਸ ਦਈਏ ਕਿ ਲਗਭਗ ਦੋ ਸਾਲਾਂ ਬਾਅਦ ਹੋ ਰਹੀ ਇਸ ਮੀਟਿੰਗ ਵਿੱਚ ਕਈ ਪ੍ਰਮੁੱਖ ਵਿਰੋਧੀ ਆਗੂਆਂ ਨੇ ਹਾਜ਼ਰੀ ਭਰੀ ਅਤੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਕਾਂਗਰਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਸ ਬੈਠਕ ਵਿੱਚ 23 ਵਿਰੋਧੀ ਪਾਰਟੀਆਂ ਦੇ ਨੁਮਾਇੰਦੇ ਹਿੱਸਾ ਲੈ ਰਹੇ ਹਨ। ਹਾਲਾਂਕਿ ਤਾਮਿਲਨਾਡੂ ਦੀ ਟੀਵੀਕੇ ਪਾਰਟੀ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ ਗਈ ਅਤੇ ਇਸ ਸਬੰਧੀ ਕੋਈ ਅਧਿਕਾਰਕ ਟਿੱਪਣੀ ਵੀ ਸਾਹਮਣੇ ਨਹੀਂ ਆਈ।

ਮੀਟਿੰਗ ਤੋਂ ਪਹਿਲਾਂ ਐਨਸੀਪੀ-ਐਸਸੀਪੀ ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਦੇਸ਼ ਦੀ ਆਰਥਿਕ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਹਨ ਅਤੇ ਵਿਰੋਧੀ ਧਿਰ ਨੂੰ ਇਨ੍ਹਾਂ ਮਸਲਿਆਂ ‘ਤੇ ਇਕਜੁੱਟ ਹੋਣ ਦੀ ਲੋੜ ਹੈ।

Scroll to Top