Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 9:06 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਨਵੰਬਰ 2026 : ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਟਰਾਂਸਪੋਰਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਂਚ ਦੀ ਲੋੜ ਵਾਲੇ ਮੁੱਦਿਆਂ ਨੂੰ ਵੀ  ਸਮਰਪਿਤ ਵਿਧੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਚੱਜੇ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।

ਕਾਨੂੰਨੀ ਮੁਲਾਂਕਣ ਦੀ ਲੋੜ ਵਾਲੇ ਗੁੰਝਲਦਾਰ ਸੇਵਾ-ਸਬੰਧੀ ਮਾਮਲਿਆਂ ਲਈ ਵਿੱਤ ਮੰਤਰੀ ਨੇ ਵਿਭਾਗ ਨੂੰ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਨਾਲ ਸਮਰਪਿਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲੱਭੇ ਜਾ ਸਕਣ।

ਪਨਬਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਵੱਲੋਂ ਮੀਟਿੰਗ ਦੌਰਾਨ ਟਰਾਂਸਪੋਰਟ ਵਰਕਰਾਂ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ ਨੂੰ ’ਤੇ ਪੇਸ਼ ਕੀਤਾ ਗਿਆ।

Scroll to Top