Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 14 Oct 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ; 17 ਅਗਸਤ 2026 –  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।”

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਮੁੱਚੀ ਕਾਰਵਾਈ ਪਾਰਦਰਸ਼ੀ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਯੋਗ ਆਊਟਸੋਰਸਡ ਵਰਕਰਾਂ ਨੂੰ ਨਵੇਂ ਕਾਨੂੰਨੀ ਦਾਇਰੇ ਦਾ ਲਾਭ ਲੈਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।”

ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਨਾਲ ਸਬੰਧਤ ਉਪਬੰਧਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇਸ ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਵਚਨਬੱਧ ਹੈ ਕਿ ਯੋਗ ਵਰਕਰਾਂ ਨੂੰ ਇਸ ਤਹਿਤ ਮਿਲਦੇ ਲਾਭ ਮਿਲ ਸਕਣ।”

ਇਨ੍ਹਾਂ ਮੀਟਿੰਗਾਂ ਵਿੱਚ ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰਾਠ, ਜਗਜੀਤ ਸਿੰਘ, ਜਤਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਕੌਰ, ਜਸਦੀਪ ਸਿੰਘ ਅਤੇ ਬਲਜੀਤ ਸਿੰਘ ਸਮੇਤ ਪ੍ਰਮੁੱਖ ਮੁਲਾਜ਼ਮ ਯੂਨੀਅਨ ਆਗੂ ਹਜ਼ਾਰ ਸਨ।

Scroll to Top