Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਅਗਸਤ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।

ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ ‘ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ।

ਇਹ ਮੀਟਿੰਗ ਬਹੁਤ ਹੀ ਸੁਖਾਵੇਂ ਅਤੇ ਸਦਭਾਵਨਾਪੂਰਨ ਮਾਹੌਲ ਵਿੱਚ ਸਮਾਪਤ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।”

ਇਨ੍ਹਾਂ ਵਫ਼ਦਾਂ ਵਿੱਚ ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਆਲ ਪੰਜਾਬ ਡੀ.ਐਸ.ਟੀ. (ਡਿਊਲ ਸਿਸਟਮ ਆਫ਼ ਟ੍ਰੇਨਿੰਗ) / ਸੀ.ਟੀ.ਐਸ. (ਕ੍ਰਾਫਟਸਮੈਨ ਟ੍ਰੇਨਿੰਗ ਸਕੀਮ) ਕੰਟਰੈਕਟ ਇੰਸਟ੍ਰਕਟਰ ਯੂਨੀਅਨ (ਆਈ.ਟੀ.ਆਈਜ਼), ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ, ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ।

Scroll to Top