ਵੇਅਰਹਾਊਸ ਅਧਿਕਾਰੀ ਮਾਮਲੇ ‘ਚ ਵੱਡੀ ਕਾਰਵਾਈ : ਸੀਐਮ ਨੇ ਕੈਬਿਨਟ ਮੰਤਰੀ ਤੋਂ ਲਿਆ ਅਸਤੀਫ਼ਾ

ਚੰਡੀਗੜ੍ਹ, 21 ਮਾਰਚ 2026 : ਪਿਛਲੇ ਦਿਨੀ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਵਲੋ ਕੀਤੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਮੁਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦਿਆਂ ਕੈਬਿਨਟ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁਲਰ ਤੋਂ ਅਸਤੀਫ਼ਾ ਲੈ ਲਿਆ ਹੈ। ਇਹ ਕਾਰਵਾਈ ਅੰਮ੍ਰਿਤਸਰ ਵਿੱਚ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਨਾਲ ਜੁੜੇ ਖੁਦਕੁਸ਼ੀ ਮਾਮਲੇ ਤੋਂ ਬਾਅਦ ਕੀਤੀ ਗਈ ਹੈ, ਜਿਸ ਕਾਰਨ ਚਰਚਾਵਾਂ ਬਹੁਤ ਤੇਜ ਹੋ ਗਈਆਂ ਹਨ।

ਮਾਮਲੇ ਸੰਬੰਧੀ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਪੂਰੀ ਤਰ੍ਹਾਂ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Scroll to Top