Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਵੇਰਕਾ ਅਧਿਕਾਰੀ ਨਾਲ ਕੁੱਟਮਾਰ ਕਰਕੇ ਕੀਤੀ 2 ਲੱਖ ਦੀ ਲੁੱਟ

ਵੇਰਕਾ ਅਧਿਕਾਰੀ ਨਾਲ ਕੁੱਟਮਾਰ ਕਰਕੇ ਕੀਤੀ 2 ਲੱਖ ਦੀ ਲੁੱਟ

ਚੰਡੀਗੜ, 3 ਸਤੰਬਰ : ਪੰਜਾਬ ਅੰਦਰ ਕ੍ਰਾਇਮ ਦੀਆਂ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਜਗਰਾਓ ਵਿਖੇ ਇਕ ਵੇਰਕਾ ਦੇ ਅਧਿਕਾਰੀ ਨਾਲ ਕੁੱਟਮਾਰ ਕਰਕੇ 2 ਲੱਖ ਦੀ ਲੁੱਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਪੁਲਸ ਨੇ ਜਾਂਚ ਪੜਤਾਲ ਸ਼ੁਰੂਕਰ ਦਿਤੀ ਹੈ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵੇਰਕਾ ਡੇਅਰੀ ਦੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਾਦੌਰ ਸ਼ਾਮ ਸਮੇ ਆਪਣੀ ਕਾਰ ਰਾਹੀਂ ਜਗਰਾਓਂ ਤੋਂ ਲੰਘ ਰਹੇ ਸਨ। ਇਸ ਦੌਰਾਨ ਜਗਰਾਓਂ ਸਿਟੀ ਥਾਣੇ ਦੇ ਅਧੀਨ ਆਉਂਦੇ ਇਲਾਕੇ ਵਿੱਚ ਪਿੱਛੋਂ ਕਾਰ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਦੀ ਗੱਡੀ ਨੂੰ ਰੋਕਣ ਦੀ ਗੱਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਰੁਕਣ ਤੋਂ ਬਾਅਦ ਲੁਟੇਰਿਆਂ ਨੇ ਡਾ. ਸੁਰਜੀਤ ਸਿੰਘ ਭਾਦੌਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੁਲਜ਼ਮ ਉਨ੍ਹਾਂ ਕੋਲੋਂ 2 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਇਸਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Scroll to Top