ਵੈਟਰਨਰੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨਿਯੁਕਤ
ਲੁਧਿਆਣਾ : ਨਿਰਦੇਸ਼ਕ ਖੋਜ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਡਾ.ਜਤਿੰਦਰਪਾਲ ਸਿੰਘ ਗਿੱਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਗਿਆ ਹੈ। 13 ਸਤੰਬਰ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਤੋਂ ਤਿੰਨ ਦਿਨ ਪਹਿਲਾਂ ਇਸ ਨਿਯੁਕਤੀ ਸਬੰਧੀ ਬੋਰਡ ਆਫ਼ ਮੈਨੇਜਮੈਂਟ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਇਹ ਨਿਯੁਕਤੀ 4 ਸਾਲ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਡਾ. ਇੰਦਰਜੀਤ ਸਿੰਘ ਜੋ ਕਿ 11 ਜੂਨ 2020 ਨੂੰ ਵਾਈਸ ਚਾਂਸਲਰ ਵਜੋ ਨਿਯੁਕਤ ਹੋਏ ਸਨ, ਦਾ ਕਾਰਜਕਾਲ 10 ਜੂਨ 2024 ਨੂੰ ਸਮਾਪਤ ਹੋ ਗਿਆ ਸੀ ਪਰ ਉਨ੍ਹਾਂ ਨੂੰ ਪੰਜਾਬ ਦੇ ਗਵਰਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਤਿ੍ਮ ਵਾਈਸ ਚਾਂਸਲਰ ਵਜੋਂ ਤਿੰਨ ਮਹੀਨੇ ਦੀ ਐਕਸਟੈਂਸਨ ਦਿੱਤੀ ਗਈ ਸੀ ਜਿਸ ਦੀ ਮਿਆਦ 13 ਸਤੰਬਰ ਨੂੰ ਖਤਮ ਹੋਣੀ ਸੀ, ਇਸ ਤੋਂ ਪਹਿਲਾਂ ਹੀ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਕਰ ਦਿੱਤੀ ਗਈ।