Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ

ਪਟਿਆਲਾ, 28 ਮਾਰਚ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐਁਮ.ਸੀ. ਸ਼੍ਰੀਮਤੀ ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ ਅਤੇ ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਦੇ ਮਾਨਯੋਗ ਐੱਮ.ਐੱਲ.ਏ  ਸ. ਅਜੀਤਪਾਲ ਸਿੰਘ ਕੋਹਲੀ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਕੂਲ ਹੁਣ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ ਰਹਿ ਗਿਆ, ਸੱਗੋਂ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦਾ ਮੰਚ ਬਣ ਰਿਹਾ ਹੈ। ਆਧੁਨਿਕ ਤਕਨਾਲੋਜੀ, ਮਿਸ਼ਨ ਸਮਰੱਥ ਅਤੇ ਹੁਨਰ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ।
ਇਸ ਮੌਕੇ ‘ਤੇ ਪਟਿਆਲਾ ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਵਾਂ ਇਤਿਹਾਸ ਰਚ ਰਹੀ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨਾ ਸਿਰਫ਼ ਯੋਜਨਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਵਚਨ ਹੈ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਵੀ ਕੀਤਾ।
ਇਸ ਤੋਂ ਬਾਅਦ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੰਜੀਵ ਸ਼ਰਮਾ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀਮਤੀ ਸ਼ਾਲੂ ਮਹਿਰਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂਆਂ ਪਹਿਲਤਾਵਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਸਾਧਨਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਉਹ ਆਧੁਨਿਕ ਯੁੱਗ ਦੇ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਤਿਆਰ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਹਿਭਾਗੀ ਬਣਨ।
Scroll to Top