ਸਨੂਕਰ ਸਿਟੀ’ ਪਟਿਆਲਾ ਵੱਲੋਂ ਕਰਵਾਇਆ ਗਿਆ ਰੋਮਾਂਚਕ ਟੂਰਨਾਮੈਂਟ

ਪਟਿਆਲਾ, 16 ਮਾਰਚ : ਸ਼ਹਿਰ ਦੀ ਨਾਮੀ ਖੇਡ ਸੰਸਥਾ ‘ਸਨੂਕਰ ਸਿਟੀ’ ਪਟਿਆਲਾ ਵੱਲੋਂ ਚੰਦਨ ਚਹਿਲ ਦੀ ਅਗਵਾਈ ਹੇਠ ਗੁਰੂ ਨਾਨਕ ਮੁਹੱਲਾ (ਸਾਹਮਣੇ ਟੀ.ਬੀ. ਹਸਪਤਾਲ) ਵਿਖੇ ਦੋ ਦਿਨਾ ਰੋਮਾਂਚਕ ਸਨੂਕਰ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲਗਭਗ 32 ਖਿਡਾਰੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਪਹਿਲਾ ਇਨਾਮ ਹਾਸਲ ਕਰਨ ਵਾਲੇ ਕਨਾਲ ਭਾਟੀਆ ਨੂੰ 5100 ਰੁਪਏ ਅਤੇ ਟਰਾਫੀ, ਦੂਜਾ ਇਨਾਮ ਹਾਸਲ ਕਰਨ ਵਾਲੇ ਧਰੁਵ ਛਾਬੜਾ ਨੂੰ 3100 ਰੁਪਏ ਅਤੇ ਟਰਾਫੀ, ਅਤੇ ਤੀਜਾ ਇਨਾਮ ਹਾਸਲ ਕਰਨ ਵਾਲੇ ਸਵਾਸਤਿਕ ਨੂੰ 500 ਰੁਪਏ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਵਿਸ਼ੇਸ਼ ਤੌਰ ਤੇ ਦੱਸ ਦਈਏ ਕਿ ਇਸ ਟੂਰਨਾਮੈਂਟ ਦਾ ਆਗਾਜ਼ 14 ਮਾਰਚ ਨੂੰ ਉੱਘੇ ਸਮਾਜ ਸੇਵੀ ਅਤੇ ਪਟਿਆਲਾ ਦੀ ਪ੍ਰਮੁੱਖ ਸੰਸਥਾ ਦੇ ਪ੍ਰਧਾਨ ਉਪਕਾਰ ਸਿੰਘ ਵੱਲੋਂ ਕੀਤਾ ਗਿਆ
ਆਪਣੇ ਸੰਬੋਧਨ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਕਾਬਲੀਅਤ ਦਿਖਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਮੈਦਾਨ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਟੂਰਨਾਮੈਂਟ ਦੇ ਪ੍ਰਬੰਧਕ ਚੰਦਨ ਚਹਿਲ ਦੀ ਵੀ ਸ਼ਲਾਘਾ ਕੀਤੀ, ਜੋ ਨੌਜਵਾਨਾਂ ਨੂੰ ਖੇਡਾਂ ਲਈ ਮੰਚ ਪ੍ਰਦਾਨ ਕਰ ਰਹੇ ਹਨ।
ਇਸ ਤੋਂ ਪਹਿਲਾਂ ਟੂਰਨਾਮੈਂਟ ਦੇ ਉਦਘਾਟਨ ਮੌਕੇ ਉਪਕਾਰ ਸਿੰਘ ਨੇ ਵੀ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਸਮਾਗਮ ਦੌਰਾਨ ਸੁਸ਼ੀਲ ਮਿੱਡਾ ਅਤੇ ਗੁਰਿੰਦਰ ਪਾਲ ਸਿੰਘ ਸੰਧੂ ਨੇ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੇਅਰ ਕੁੰਦਨ ਗੋਗੀਆ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ ਗਿਆ। ਅਖ਼ੀਰ ਵਿੱਚ ਸਨੂਕਰ ਸਿਟੀ ਦੇ ਮਾਲਕ ਚੰਦਨ ਚਹਿਲ ਨੇ ਆਏ ਹੋਏ ਸਮੂਹ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।
Scroll to Top