Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 1 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Scroll to Top