ਸਮਾਣਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 11 ਅਕਤੂਬਰ, 2025 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਸ਼ੁਰੂ ਕਰਵਾਏ ਗਏ ਹਨ। ਜਿਸਦੇ ਤਹਿਤ ਹਲਕਾ ਸਮਾਣਾ ਅਧੀਨ ਪੈਂਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।

ਇਸਦੇ ਲਈ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਸੱਜਣਾ ਵੱਲੋਂ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸ. ਬਰਸਟ ਦਾ ਧੰਨਵਾਦ ਕਰਦਿਆਂ ਹੋਇਆਂ ਪੰਚਾਇਤਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਹਨਾਂ ਲਿੰਕ ਸੜਕਾਂ ਨੂੰ ਬਣਵਾਉਣ ਦੀ ਮੰਗ ਚੱਲੀ ਆ ਰਹੀ ਸੀ, ਜਿਸ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।

ਪਰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਇਹਨਾਂ ਮੰਗਾਂ ਨੂੰ ਪੂਰਾ ਕਰਦਿਆਂ ਹੋਇਆਂ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਪਹੁੰਚੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸਕਾਰੀ ਯਤਨਾਂ ਦੀ ਸ਼ਲਾਘਾ ਕੀਤੀ ਗਈ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਹੋਇਆ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੀਆਂ ਸੜਕਾਂ ਅਤੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਿਸ਼ੇਸ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਲਿੰਕ ਸੜਕਾਂ ਦਾ ਨਿਰਮਾਣ ਸਥਾਨਕ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਆਵਾਜਾਈ ਆਸਾਨ ਅਤੇ ਤੇਜ਼ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸਦੇ ਨਾਲ ਨਾ ਸਿਰਫ ਆਰਥਿਕ ਗਤੀਵਿਧੀਆਂ ਨੂੰ ਵਾਧਾ ਮਿਲੇਗਾ, ਸਗੋਂ ਕਿਸਾਨਾਂ ਨੂੰ ਆਪਣੀ ਫਸਲਾਂ ਮੰਡੀਆਂ ਤੱਕ ਲਿਜਾਣ ਵਿੱਚ ਵੀ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਵਿਕਾਸਸ਼ੀਲ ਸੋਚ ਅਤੇ ਲੋਕ-ਕੇਂਦਰਤ ਨੀਤੀਆਂ ਦੀ ਇੱਕ ਹੋਰ ਮਿਸਾਲ ਹੈ। ਸੂਬੇ ਦੇ ਚਹੁੰਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ।

ਇਸ ਮੌਕੇ ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਬਲਕਾਰ ਡਕਾਲਾ, ਜਸਪਾਲ ਸਿੰਘ ਬੀਬੀਪੁਰ, ਗੁਰਪਿਆਰ ਸਿੰਘ ਨਵਾਂਗਾਉ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਪ੍ਰਗਟ ਸਿੰਘ ਸਰਪੰਚ ਢਕੜੱਬਾ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਨਿਸ਼ਾਨ ਚੱਟ੍ਠਾ ਸਰਪੰਚ ਬਹਾਦਰਗੜ੍ਹ ਤੇ ਲਾਲਗੜ੍ਹ, ਗੁਰਪ੍ਰਤਾਪ ਸਿੰਘ ਸਰਪੰਚ ਸਹਿਜਪੁਰਾ ਖੁਰਦ, ਪ੍ਰੇਮ ਸਿੰਘ ਸਰਪੰਚ ਖੇੜੀ ਮੁਸਲਮਾਨੀਆਂ, ਜਗਤਾਰ ਸਿੰਘ ਸਰਪੰਚ ਸ਼ੇਖੂਪੁਰ,

ਐਡਵੋਕੇਟ ਹਰਤਾਜ ਸਿੰਘ, ਹਰਦੀਪ ਸੇਖੂਪੁਰ, ਲਾਲ ਸਿੰਘ ਸੇਖੂਪੁਰ, ਮਲਕੀਤ ਸਿੰਘ ਸਰਪੰਚ ਸ਼ੇਰਮਾਜਰਾ, ਲਹਿਲ ਸਿੰਘ ਸਰਪੰਚ ਨੱਸੂਪੁਰ, ਸੋਨੀ ਸਰਪੰਚ ਤਰਖਾਣਮਾਜਰਾ, ਜਰਨੈਲ ਸਿੰਘ ਸਰਪੰਚ ਖੁਸਰੋਪੁਰ, ਕੁਲਜੀਤ ਸਿੰਘ ਸਰਪੰਚ ਤੁਲੇਵਾਲ, ਸੁਖਦੇਵ ਸਿੰਘ ਸਰਪੰਚ ਖੇੜੀਫੱਤਾ, ਅਜੈ ਕੁਮਾਰ ਸਰਪੰਚ ਸੱਸਾ ਗੁਜਰਾਂ, ਜਰਨੈਲ ਸਿੰਘ ਸਰਪੰਚ ਕਮਾਲਪੁਰ, ਬਲਜੀਤ ਸਿੰਘ ਸਾਬਕਾ ਸਰਪੰਚ ਸੱਸਾ ਗੁਜਰਾਂ, ਸ਼ੇਰ ਸਿੰਘ ਸਾਬਕਾ ਸਰਪੰਚ ਖੇੜੀ ਮੁਸਲਮਾਨੀਆਂ, ਜੱਸ ਕੌੜਾ ਲਲੋਛੀ,

ਕਮਲਦੀਪ ਨੰਬਰਦਾਰ ਕਮਾਸਪੁਰ, ਹਰਮੀਤ ਸਿੰਘ ਧਬਲਾਨ, ਦਵਿੰਦਰ ਸ਼ੇਰਮਾਜਰਾ, ਪ੍ਰੀਤਇੰਦਰ ਧਬਲਾਨ, ਕਮਲਜੀਤ ਸਿੰਘ ਸੌਜਾ, ਕੁਰਮਿੰਦਰ ਸਿੰਘ ਪੰਚਾਇਤ ਮੈਂਬਰ ਲਲੋਛੀ, ਪ੍ਰਭਦਿਆਲ ਪੰਚਾਇਤ ਮੈਂਬਰ ਸਹਿਜਪੁਰਾ ਖੁਰਦ, ਰਣਧੀਰ ਸਿੰਘ ਕਲੱਰਭੈਣੀ, ਵਿੱਕੀ ਘਨੌਰ ਚੇਅਰਮੈਨ ਪੰਜਾਬ ਹੇਲਥ ਸਿਸਟਮ ਕਾਰਪੋਰੇਸ਼ਨ, ਦਰਸ਼ਨ ਸਿੰਘ ਗਿੱਤੀ ਮਾਨ ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਸਮੇਤ ਸਮੂੰਹ ਪੰਚਾਇਤ ਮੈਂਬਰ ਮੌਜੂਦ ਰਹੇ।

Scroll to Top