ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਹੁਨਰ ਵਿਕਾਸ ਸਿਖਲਾਈ ਦੇਣ ਲਈ ਪ੍ਰੋਗਰਾਮ ਜਾਰੀ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਹੁਨਰ ਵਿਕਾਸ ਸਿਖਲਾਈ ਦੇਣ ਲਈ ਪ੍ਰੋਗਰਾਮ ਜਾਰੀ
ਸੰਗਰੂਰ, 13 ਨਵੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਨਾਲ ਮਿਲਕੇ ਮਾਸ ਕਾਊਂਸਲਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਸ੍ਰੀਮਤੀ ਸਿੰਪੀ ਸਿੰਗਲਾ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਪ੍ਰੋਗਰਾਮ ਤਹਿਤ ਜਿਲ੍ਹਾ ਸੰਗਰੂਰ ਦੇ ਸਮੂਹ ਹਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕੈਰੀਅਰ
ਕਾਊਂਸਲਿੰਗ ਅਤੇ ਗਾਈਡੈਂਸ ਮੁਹੱਈਆ ਕਰਵਾਈ ਜਾਣੀ ਹੈ । ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜਿਲ੍ਹੇ ਦੇ ਬਲਾਕ ਗਾਈਡੈਂਸ ਕਾਊਂਸਲਰ, ਜਿਲ੍ਹਾ ਰੋਜ਼ਗਾਰ ਦਫਤਰ ਦੇ ਨੁਮਾਇੰਦੇ ਅਤੇ ਸੰਬੰਧਿਤ ਸਕੂਲਾਂ ਦੇ ਕਰੀਅਰ ਗਾਈਡੈਂਸ ਇੰਚਾਰਜ ਆਦਿ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ । ਉਨ੍ਹਾਂ ਦੱਸਿਆ ਕਿ ਕੈਰੀਅਰ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਦਾਖਲਾ ਪ੍ਰੀਖਿਆਵਾਂ, ਰੱਖਿਆ ਸੈਨਾਵਾਂ ਵਿੱਚ ਭਰਤੀ, ਹੁਨਰ ਵਿਕਾਸ ਸਿਖਲਾਈ ਅਤੇ ਸਵੈ-ਰੋਜ਼ਗਾਰ ਆਦਿ ਮੌਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਿੱਖਿਆ ਬਲਾਕਾਂ ਵਿੱਚ ਹੁਣ ਤੱਕ ਵੱਖ-ਵੱਖ 13 ਸਕੂਲਾਂ ਦੇ 1444 ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਤਹਿਤ ਕੈਰੀਅਰ ਕਾਊਂਸਲਿੰਗ ਅਤੇ ਗਾਈਡੈਂਸ ਮੁਹੱਇਆ ਕਰਵਾਈ ਜਾ ਚੁੱਕੀ ਹੈ ।

Leave a Comment

Your email address will not be published. Required fields are marked *

Scroll to Top