ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਪਟਿਆਲਾ 17 ਦਸੰਬਰ : ਅੱਜ ਕੱਲ ਚਲ ਰਹੀ ਕੜਾਕੇ ਦੀ ਠੰਢ ਨੂੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰੀ ਨਹੀਂ ਚੱਲਣਦੇਣਾ ਨਹੀੰ ਚਾਹੀਦਾ ।

ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ਼ੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।

ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ। ਰਾਸ਼ਟਰੀ ਵਾਤਾਵਰਣ ਤਬਦੀਲੀ ਮੱਨੁਖੀ ਸਿਹਤ ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਸਵੇਰੇ ਜਲਦੀ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ,ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।

ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਦੇ ਤਾਪਮਾਨ ਦਾ ਸਤੁੰਲਨ ਬਣਾਏ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਜਰੂਰੀ ਹੈ।ਵਿਟਾਮਿਨ ਸੀਨਾਲ ਭਰਪੂਰ ਫਲ ਅਤੇ ਸਬਜੀਆਂ ਖਾਣੀਆਂ ਚਾਹੀਦੀਆਂ ਹਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਯਾਤਾ- ਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾਂ ਕੀਤੀ ਜਾਵੇ ਅਤੇ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।

Scroll to Top