Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ ਪੀ ਵੀ ਟੀਕਾ ਬਹੁਤ ਜ਼ਰੂਰੀ: ਸਿਵਿਲ ਸਰਜਨ

ਸਰਵੀਕਲ ਕੈਂਸਰ ਤੋਂ ਬਚਾਅ ਲਈ ਐੱਚ ਪੀ ਵੀ ਟੀਕਾ ਬਹੁਤ ਜ਼ਰੂਰੀ: ਸਿਵਿਲ ਸਰਜਨ

ਪਟਿਆਲਾ, 9 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਕੁਸ਼ਲਦੀਪ ਗਿੱਲ ਨੇ ਐੱਚ ਪੀ ਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਵੀਕਲ ਕੈਂਸਰ ਮਹਿਲਾਵਾਂ ਵਿੱਚ ਦੂਜਾ ਸਭ ਤੋਂ ਵੱਧ ਪਾਇਆ ਜਾਣ ਵਾਲਾ ਕੈਂਸਰ ਹੈ। ਉਨ੍ਹਾਂ ਕਿਹਾ ਕਿ ਲਗਭਗ 99 ਫੀਸਦੀ ਮਾਮਲਿਆਂ ਵਿੱਚ ਇਹ ਬਿਮਾਰੀ ਐੱਚ ਪੀ ਵੀ ਵਾਇਰਸ ਦੀ ਇਨਫੈਕਸ਼ਨ ਕਾਰਨ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਇਸ ਤੋਂ ਬਚਾਅ ਲਈ ਗਾਰਡਾਸਿਲ-4 ਵੈਕਸੀਨ ਦਿੱਤੀ ਜਾ ਰਹੀ ਹੈ। ਇਹ ਵੈਕਸੀਨ ਉਹਨਾਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਜਿਨ੍ਹਾਂ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੈ ਪਰ ਅਜੇ 15ਵਾਂ ਜਨਮਦਿਨ ਨਹੀਂ ਮਨਾਇਆ। ਡਾ. ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 13 ਥਾਵਾਂ ‘ਤੇ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ, ਰਾਜਿੰਦਰਾ ਹਸਪਤਾਲ ਪਟਿਆਲਾ, ਸੀ ਐੱਚ ਸੀ. ਨਾਭਾ, ਸਮਾਣਾ, ਰਾਜਪੁਰਾ, ਭਾਦਸੋ, ਕਾਲੋ ਮਾਜਰਾ, ਹਰਪਾਲਪੁਰ, ਦੂਧਨ ਸਾਧਾਂ, ਪਾਤੜਾ, ਕੌਲੀ ਆਦਿ ਸਿਹਤ ਸੰਸਥਾਵਾਂ ਸ਼ਾਮਲ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਦੁਨੀਆ ਭਰ ਵਿੱਚ 50 ਕਰੋੜ ਤੋਂ ਵੱਧ ਲੋਕਾਂ ਨੂੰ ਇਹ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਇਹ ਵੈਕਸੀਨ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਮੰਨੀ ਜਾਂਦੀ ਹੈ। ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਸ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਐੱਚ ਪੀ ਵੀ ਵੈਕਸੀਨ ਜ਼ਰੂਰ ਲਗਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਟੀਕਾਕਰਨ ਅਭਿਆਨ ਦਾ ਲਾਭ ਲੈਣ।
Scroll to Top