ਸਰਵੇ ਰਿਪੋਰਟ ਤੇ ਸੂਬਾ ਸੰਗਠਨ ਦੀ ਸਲਾਹ ਨਾਲ ਹੋਵੇਗੀ ਉਮੀਦਵਾਰਾਂ ਦੀ ਸੂਚੀ ਜਾਰੀ : ਪਾਇਲਟ
ਚੰਡੀਗੜ, 12 ਨਵੰਬਰ 2026 : ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਰਵਾਈ ਗਈ ‘ਜਵਾਨੀ ਸੰਭਾਲ ਜੱਟਾ’ ਸਾਈਕਲ ਰੈਲੀ ਵਿੱਚ ਸ਼ਿਰਕਤ ਕਰਨ ਪਹੁੰਚੇ ਸਚਿਨ ਪਾਇਲਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਵੇ ਰਿਪੋਰਟ ਅਤੇ ਸੂਬਾ ਸੰਗਠਨ ਦੀ ਸਲਾਹ ਨਾਲ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਵੇਗੀ।
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀ ਸਿਆਸੀ ਤਿਆਰੀ ਤੇਜ਼ ਕਰਦਿਆਂ ਉਮੀਦਵਾਰਾਂ ਦੀ ਚੋਣ ਲਈ ਅੰਦਰੂਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਾਰਟੀ ਵੱਲੋਂ ਇਸ ਵਾਰ ਟਿਕਟਾਂ ਦੀ ਵੰਡ ਸਮੇਂ ਸਿਰਫ਼ ਪੁਰਾਣੇ ਚਿਹਰਿਆਂ ‘ਤੇ ਨਿਰਭਰ ਰਹਿਣ ਦੀ ਬਜਾਏ ਨਵੇਂ ਆਗੂਆਂ ਨੂੰ ਵੀ ਮੌਕਾ ਦੇਣ ਦੀ ਰਣਨੀਤੀ ਅਪਣਾਈ ਜਾ ਰਹੀ ਹੈ। ਇਹ ਜਾਣਕਾਰੀ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਦਿੱਤੀ।
ਉਨਾ ਦਸਿਆ ਕਿ ਕਾਂਗਰਸ ਵੱਲੋਂ ਚੋਣ ਲੜਨ ਦੇ ਚਾਹਵਾਨ ਆਗੂਆਂ ਦੀ ਪੜਤਾਲ ਅਤੇ ਉਮੀਦਵਾਰਾਂ ਦੀ ਚੋਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬਾਈ ਸੰਗਠਨ ਨਾਲ ਸਲਾਹ-ਮਸ਼ਵਰਾ ਕਰਨ ਦੇ ਨਾਲ-ਨਾਲ ਵੱਖ-ਵੱਖ ਸਰਵੇਖਣਾਂ ਤੋਂ ਮਿਲਣ ਵਾਲੀ ਜਾਣਕਾਰੀ ਨੂੰ ਵੀ ਟਿਕਟਾਂ ਦੀ ਵੰਡ ਦਾ ਆਧਾਰ ਬਣਾਇਆ ਜਾਵੇਗਾ। ਇਸ ਪ੍ਰਕਿਰਿਆ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਲਦ ਜਨਤਕ ਕੀਤੀ ਜਾਵੇਗੀ।