ਤਰਨ ਤਾਰਨ, 10 ਮਾਰਚ : ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ ਨੇ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸੱਕਰ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵੱਲੋਂ ਡ੍ਰੋਨਾਂ ਅਤੇ ਹੋਰ ਢੰਗਾਂ ਨਾਲ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਵਿੱਚ ਵਾਧਾ ਹੋਇਆ ਹੈ। ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਦੇ ਨੇੜੇ ਇੱਕ ਪਾਕਿਸਤਾਨੀ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਅੱਜ ਇਕ ਵਿਅਕਤੀ ਨੂੰ ਢੇਰ ਕੀਤਾ ਗਿਆ ਹੈ ।
ਮਿਲੀ ਜਾਣਕਾਰੀ ਅਨੁਸਾਰ ਸੀਮਾ ਚੌਕੀਆਂ ਕਾਲੀਆ ਅਤੇ ਨੂਰਵਾਲਾ ਦੇ ਦਰਮਿਆਨ ਤਾਇਨਾਤ ਬੀਐਸਐਫ਼ ਦੀ 142 ਬਟਾਲੀਅਨ ਦੇ ਜਵਾਨਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਸਰਹੱਦ ਪਾਰ ਕਰਕੇ ਕੰਡਿਆਲੀ ਤਾਰ ਦੇ ਨੇੜੇ ਪਹੁੰਚਦਿਆਂ ਦੇਖਿਆ। ਜਦੋਂ ਉਸਨੂੰ ਰੁਕਣ ਲਈ ਕਿਹਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਉਹ ਮੌਕੇ ’ਤੇ ਹੀ ਢੇਰ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਸੁਰਖਿਆ ਬਲਾਂ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।