ਸਲਫਾਸ ਦੀ ਜਹਿਰੀ ਗੈਸ ਕਾਰਨ ਵਾਪਰਿਆ ਹਾਦਸਾ, ਦੋ ਮਾਸੂਮਾਂ ਦੀ ਮੌਤ, ਤਿੰਨ ਗੰਭੀਰ
ਫਤਿਹਗੜ੍ਹ ਸਾਹਿਬ, 23 ਜੁਲਾਈ 2026 : ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਅਧੀਨ ਪੈਂਦੇ ਪਿੰਡ ਖਨਿਆਣ ਵਿਖੇ ਇਕ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਸਲਫਾਸ ਦੀ ਗੋਅਆਂ ਦੀ ਜਹਿਰੀਲੀ ਗੈਸ ਚੜਨ ਕਾਰਨ ਹੋ ਗਈ, ਜਿਸ ਕਾਰਨ ਪਰਿਵਾਰ ਦੇ ਤਿੰਨ ਜੀਅ ਗੰਭੀਰ ਹਾਲਤ ਵਿਚ ਹਨ। ਪੀੜਤਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਣਕ ਨੂੰ ਕੀੜਿਆਂ ਤੋਂ ਬਚਾਉਣ ਲਈ ਇੱਕ ਢੋਲ ਵਿੱਚ ਰੱਖੀਆਂ ਸਲਫਾਸ ਦੀਆਂ ਗੋਲੀਆਂ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਕਾਰਨ ਪਰਿਵਾਰ ਦੇ ਮੈਂਬਰ ਪ੍ਰਭਾਵਿਤ ਹੋਏ ਹੋ ਸਕਦੇ ਹਨ । ਘਟਨਾ ਵਿੱਚ ਦੋ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ, ਜਦਕਿ ਦੋ ਹੋਰ ਬੱਚੀਆਂ ਅਤੇ ਇੱਕ ਮਹਿਲਾ ਦੀ ਸਿਹਤ ਗੰਭੀਰ ਬਣੀ ਹੋਈ ਹੈ। ਤਿੰਨਾਂ ਨੂੰ ਤੁਰੰਤ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।