ਸਵੇਰੇ ਹੁੰਦੇ ਹੀ ਵਰ੍ਹਿਆ ਬਿਊਟੀਫੁੱਲ ਸਿਟੀ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਵਿਚ ਮੀਂਹ
ਚੰਡੀਗੜ੍ਹ, 2 ਜੁਲਾਈ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰ ਸਮੇਂ ਮੀਂਹ ਪੈਣ ਨਾਲ ਗਰਮੀ ਤੋਂ ਕੁੱਝ ਰਾਹਤ ਮਿਲੀ। ਮੀਂਹ ਇੰਨਾਂ ਜ਼ਬਰਦਸਤ ਸੀ ਕਿ ਸੜਕਾਂ ਤੇ ਚੌਕਾਂ ਵਿਚ ਪਾਣੀ ਭਰ ਗਿਆ।ਇਸ ਮੀਂਹ ਨਾਲ ਪਾਰਾ ਵੀ ਤਿੰਨ ਡਿਗਰੀ ਤਕ ਡਿੱਗ ਗਿਆ ਹੈ। ਚੰਡੀਗੜ੍ਹ ਵਿਚ ਮੌਨਸੂਨ ਦੋ ਦਿਨ ਦੇਰ ਨਾਲ ਪੁੱਜਿਆ ਹੈ। ਮੌਸਮ ਵਿਭਾਗ ਵਲੋਂ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।