Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ

ਪਟਿਆਲਾ, 22 ਮਈ : ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਈ.ਐਸ.ਆਈ ਮਾਰਕ ਗੁਣਵੱਤਾ ਅਤੇ ਸੁਰੱਖਿਆ ਦਾ ਪ੍ਰਤੀਕ ਹੈ, ਜਦੋਂ ਕਿ ਹਾਲਮਾਰਕ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਂਦਾ ਹੈ।

ਇਸ ਤੋਂ ਇਲਾਵਾ, ਔਰਤਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਕਿਸੇ ਵੀ ਉਤਪਾਦ ਜਾਂ ਗਹਿਣੇ ਦੀ ਖਰੀਦਦਾਰੀ ਕਰਦੇ ਸਮੇਂ ਉਸਦੀ ਗੁਣਵੱਤਾ ਦੀ ਪੁਸ਼ਟੀ ਲਈ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਜ਼ਰੂਰ ਚੈੱਕ ਕਰਨ। ਇਸ ਮੌਕੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਸੁਰੱਖਿਅਤ ਖਰੀਦਦਾਰੀ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਬਹੁਤ ਹੀ ਸੰਵਾਦਾਤਮਕ ਰਿਹਾ, ਜਿਸ ਵਿੱਚ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ 30-35 ਔਰਤਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਸ਼ੰਕਾਵਾਂ ਦਾ ਹੱਲ ਪ੍ਰਾਪਤ ਕੀਤਾ।

Scroll to Top