Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 2:33 am

+91 90915 01313 , +91 90916 01313

punjabbanni@gmail.com
punjabbani@yahoo.com

ਸਹੀਦ ਊਧਮ ਸਿੰਘ ਦੇ ‘ਸਹੀਦੀ ਦਿਹਾੜੇ’ ’ਤੇ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਸਹੀਦ ਊਧਮ ਸਿੰਘ ਦੇ ‘ਸਹੀਦੀ ਦਿਹਾੜੇ’ ’ਤੇ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ,  1 : ਮਹਾਨ ਇਨਕਲਾਬੀ ਸਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸਾਮਲ ਹਨ। ਇਸ ਮੌਕੇ ਰਾਜ ਪੱਧਰੀ ਸਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਿ੍ਰਸਟਾਚਾਰ ਨੂੰ ਖਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜਗਾਰ ਮੁਹੱਈਆ ਕਰਵਾਉਣਾ ਹੀ ਦੇਸ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੇਠਲੇ ਪੱਧਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀਆਂ ਕੋਸਸਾਂ ਤੋਂ ਸੁਚੇਤ ਕੀਤਾ।

ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਅੱਜ ਇੱਕ ਵੱਡਾ ਦਿਨ ਹੈ ਕਿਉਂਕਿ ਸਹੀਦ ਊਧਮ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਹਾ ਹੈ। ਪੰਜਾਬ ਸਰਕਾਰ ਨੇ ਸੁਨਾਮ ਦੀ ਇਸ ਪਵਿੱਤਰ ਧਰਤੀ ਦੀ ਚੋਣ ਕੀਤੀ ਹੈ, ਜਿੱਥੇ ਸਹੀਦ ਊਧਮ ਸਿੰਘ ਜੀ ਦਾ ਜਨਮ ਹੋਇਆ ਸੀ। ਬਚਪਨ ਤੋਂ ਹੀ ਮੈਂ ਆਪਣੇ ਪਿਤਾ ਜੀ ਨਾਲ ਇਸ ਧਰਤੀ ‘ਤੇ ਆਉਂਦਾ ਰਿਹਾ ਹਾਂ।“

ਮੁੱਖ ਮੰਤਰੀ ਨੇ ਸਾਂਝਾ ਕੀਤਾ, “ਜਦੋਂ ਮੈਂ 1993 ਵਿੱਚ ਪਹਿਲੀ ਵਾਰ ਇੰਗਲੈਂਡ ਗਿਆ ਸੀ ਤਾਂ ਮੈਂ ਖਾਸ ਤੌਰ ‘ਤੇ ਕੈਕਸਟਨ ਹਾਲ ਗਿਆ ਸੀ ਜਿੱਥੇ ਸਹੀਦ ਊਧਮ ਸਿੰਘ ਜੀ ਨੇ 21 ਸਾਲਾਂ ਦੇ ਇੰਤਜਾਰ ਤੋਂ ਬਾਅਦ ਓ‘ਡਵਾਇਰ ਨੂੰ ਗੋਲੀ ਮਾਰੀ ਸੀ।“
ਸੁਤੰਤਰਤਾ ਸੰਗਰਾਮੀਆਂ ਦੇ ਆਦਰਸਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਜÇਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਦੇਸ ਦੇ ਆਜਾਦੀ ਸੰਘਰਸ ਦੇ ਸਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਾਦੀ ਦੇ ਲਗਭਗ 80 ਸਾਲਾਂ ਬਾਅਦ ਵੀ ਦੇਸ ਮਹਾਨ ਰਾਸਟਰੀ ਨੇਤਾਵਾਂ ਦੇ ਸੁਪਨਿਆਂ ਨੂੰ ਪੂਰਾ ਨਹੀਂ ਕਰ ਸਕਿਆ ਹੈ। ਹਾਲਾਂਕਿ, ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।“

ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜÇਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਸੁਖਾਲੀ ਰਜਿਸਟਰੀ ਦਾ ਇਤਿਹਾਸਕ ਕਦਮ ਚੁੱਕਿਆ ਹੈ। ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ 68,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਪੂਰੇ ਸੂਬੇ ਵਿੱਚ ਲਗਭਗ 43,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।“

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਦਿਨ ਵੇਲੇ ਕਿਸਾਨਾਂ ਨੂੰ ਬਿਜਲੀ ਦਿੱਤੀ ਹੈ ਅਤੇ ਪੰਜਾਬ ਵਿੱਚ 14,000 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾਈਆਂ ਹਨ, ਜੋ ਕਿ ਦਿੱਲੀ ਅਤੇ ਕੈਨੇਡਾ ਦੇ ਵੈਨਕੂਵਰ ਵਿਚਕਾਰ ਦੀ ਦੂਰੀ ਦੇ ਬਰਾਬਰ ਹੈ। ਅਸੀਂ ਇਨ੍ਹਾਂ ਪਾਈਪਾਂ ਰਾਹੀਂ ਖੇਤਾਂ ਨੂੰ 21,000 ਕਿਊਸਿਕ ਪਾਣੀ ਦੀ ਸਪਲਾਈ ਕਰ ਰਹੇ ਹਾਂ, ਜਿਸ ਕਾਰਨ ਨਹਿਰੀ ਸਿੰਚਾਈ ਵਿੱਚ ਵਾਧਾ ਹੋਇਆ ਹੈ।“

ਮੁੱਖ ਮੰਤਰੀ ਨੇ ਦੱਸਿਆ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਸੁਧਰ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵੱਧ ਗਿਆ ਹੈ। ਮੇਰੇ ਯਤਨਾਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਕੋਈ ਖੁਸ ਰਹੇ ਅਤੇ ਇਸੇ ਲਈ ਮੈਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ।“

ਸਿੱਖਿਆ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ‘ਤੇ ਸੀ। ਅੱਜ, ਭਾਰਤ ਸਰਕਾਰ ਦੇ ਸਿੱਖਿਆ ਸਰਵੇਖਣ ਅਨੁਸਾਰ ਪੰਜਾਬ ਸਿੱਖਿਆ ਖੇਤਰ ਵਿੱਚ ਸਭ ਤੋਂ ਅੱਗੇ ਹੈ। ਅੱਜ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ।“ਉਨ੍ਹਾਂ ਅੱਗੇ ਕਿਹਾ, “ਇਹ ਮੁਫਤ ਦੀਆਂ ਰਿਉੜੀਆਂ ਨਹੀਂ ਸਗੋਂ ਮਿਆਰੀ ਸਿੱਖਿਆ ਹੈ ਜੋ ਆਮ ਆਦਮੀ ਨੂੰ ਗਰੀਬੀ ‘ਚੋਂ ਕੱਢ ਕੇ ਉਸ ਦੀ ਤਕਦੀਰ ਬਦਲ ਸਕਦੀ ਹੈ।“

ਔਰਤਾਂ ਦੇ ਸਸਕਤੀਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸਟੀ ਦੀ ਗੱਲ ਹੈ ਕਿ 1 ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ‘ ਤਹਿਤ ਪੈਸੇ ਆਉਣੇ ਸੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਮਹੀਨਾ ਦੀ ਹੱਕਦਾਰ ਹੈ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਮਹੀਨਾ ਸਨਮਾਨ ਰਾਸ਼ੀ ਦੀਆਂ ਹੱਕਦਾਰ ਹਨ। 1 ਜੁਲਾਈ ਨੂੰ 32 ਲੱਖ ਦੇ ਲਗਭਗ ਔਰਤਾਂ ਨੂੰ ਪੈਸੇ ਮਿਲ ਚੁੱਕੇ ਹਨ ਅਤੇ 1 ਅਗਸਤ ਨੂੰ 40 ਲੱਖ ਤੋਂ ਵੱਧ ਔਰਤਾਂ ਨੂੰ ਪੰਜਾਬ ਸਰਕਾਰ ਵੱਲੋਂ ਸਤਿਕਾਰ ਵਜੋਂ ਪੈਸੇ ਮਿਲਣਗੇ।“

‘ਮੁੱਖ ਮੰਤਰੀ ਸਿਹਤ ਯੋਜਨਾ‘ ਦਾ ਜÇਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ‘ ਸੁਰੂ ਕੀਤੀ ਹੈ, ਜੋ ਕਿ ਦੇਸ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸਲੈੱਸ ਇਲਾਜ ਪ੍ਰਦਾਨ ਕਰਦੀ ਹੈ।“

ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਕਦਮ ਦਾ ਮਕਸਦ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਹੁਣ ਤੱਕ ਲੋਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਕਰਵਾ ਚੁੱਕੇ ਹਨ।“
ਪੰਜਾਬ ਦੀ ਭਾਈਚਾਰਕ ਸਾਂਝ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹਾ ਗੁਲਦਸਤਾ ਹੈ ਜਿਸ ਵਿੱਚ ਹਰ ਰੰਗ ਦਾ ਫੁੱਲ ਹੈ ਅਤੇ ਇਸ ਪਵਿੱਤਰ ਧਰਤੀ ‘ਤੇ ਹਰ ਕੋਈ ਵਧਦਾ-ਫੁੱਲਦਾ ਹੈ। ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫਰਤ ਦਾ ਬੀਜ ਨਹੀਂ ਕਿਉਂਕਿ ਸਾਡੀ ਆਪਸੀ ਏਕਤਾ ਬਹੁਤ ਮਜਬੂਤ ਹੈ। ਪੰਜਾਬ ਵਿੱਚ ਸਾਰੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ, ਚਾਹੇ ਰਾਮ ਨੌਮੀ ਹੋਵੇ, ਗੁਰਪੁਰਬ ਹੋਵੇ ਜਾਂ ਈਦ। ਇਸ ਕਾਰਨ ਇੱਥੇ ਭਾਈਚਾਰਕ ਸਾਂਝ ਅਤੇ ਅਖੰਡਤਾ ਦਾ ਰਿਸਤਾ ਬਹੁਤ ਮਜਬੂਤ ਹੈ।“

Scroll to Top