ਸ਼ਤਰੂਘਨ ਸਿਨਹਾ ਨੇ ਚੁੱਕੀ ਸੰਸਦ ਮੈਂਬਰ ਵਜੋਂ ਸਹੁੰ
ਨਵੀਂ ਦਿੱਲੀ, 22 ਜੁਲਾਈ : ਪ੍ਰਸਿੱਧ ਫਿ਼ਲਮ ਸਟਾਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਅੱਜ ਆਸਨਸੋਲ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੇ ਆਸਨਸੋਲ ਹਲਕੇ ਤੋਂ ਲੋਕ ਸਭਾ ਚੋਣਾਂ 59 ਹਜ਼ਾਰ 564 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਦੱਸਣਯੋਗ ਹੈ ਕਿ ਉਕਤ ਲੋਕ ਸਭਾ ਹਲਕੇ ਵਿਚ 13 ਮਈ 2024 ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਵਿੱਚ ਵੋਟਿੰਗ ਹੋਈ ਸੀ।