ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 3 ਦੀ ਮੌਤ, 28 ਜ਼ਖਮੀ

ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 3 ਦੀ ਮੌਤ, 28 ਜ਼ਖਮੀ
ਜਲੰਧਰ : ਉਤਰ ਪ੍ਰਦੇਸ਼ ਦੇ ਮਹੋਬਾ ਵਿਚ ਵਾਪਰੇ ਇਕ ਭਿਆਨਕ ਸੜਕੀ ਹਾਦਸੇ ਵਿਚ ਜਿਥੇ 3 ਲੋਕਾਂ ਦੀ ਮੌਤ ਹੋ ਗਈ ਉਥੇ 27 ਜਣੇ ਗੰਭੀਰ ਜ਼ਖਮੀ ਹੋ ਗਏ। ਦੱਸਣਯੋਗ ਹੈ ਕਿ ਇਹ ਲੋਕ ਇੱਕੋ ਪਰਿਵਾਰ ਨਾਲ ਸਬੰਧਤ ਸਨ। ਮਹੋਬਾ ਸ਼ਹਿਰ ਦੇ ਖਰੇਲਾ ਥਾਣਾ ਖੇਤਰ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਪਲਟ ਗਈ। ਇਸ ਹਾਦਸੇ ਵਿਚ ਦੋ ਔਰਤਾਂ ਅਤੇ ਇੱਕ 5 ਸਾਲ ਦੇ ਬੱਚੇ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿਚ ਬੀਤੇ ਦਿਨੀਂ ਦੋ ਵੱਡੇ ਹਾਦਸੇ ਵਾਪਰਨ ਨਾਲ ਵੱਡੀ ਗਿਣਤੀ ਵਿਚ ਕਈ ਜਾਨਾਂ ਲੀਲੀਆਂ ਗਈਆਂ।

Leave a Comment

Your email address will not be published. Required fields are marked *

Scroll to Top