ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ

ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ
ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।

Leave a Comment

Your email address will not be published. Required fields are marked *

Scroll to Top