Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ , 23 ਜੂਨ : ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਬਾਬਾ ਅਮਰੀਕ ਸਿੰਘ ਨੇ ਕੀਤੀ।

ਅਤਿ ਦੀ ਗਰਮੀ ਵਿੱਚ ਛਬੀਲ ਯਾਤਰੂਆਂ ਲਈ ਤਸਕੀਨ ਦਾ ਕੰਮ ਕਰਦੀ ਹੈ। ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਦੇਸ਼ ਅਨੁਸਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾਲੂਆਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੇ ਯਾਤਰੂਆਂ ਲਈ ਦੋਹਾਂ ਮੁੱਖ ਗੇਟਾਂ ਤੇ ਹਰ ਰੋਜ ਠੰਡੇ ਜਲ ਦੀ ਛਬੀਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

ਉਨ੍ਹਾਂ ਕਿਹਾ ਗੁਰੂਘਰ ਵਿੱਚ ਜਪਤਪ ਤੇ ਸੁਖਮਨੀ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਨਿਰੰਤਰ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਬੁੱਢਾ ਦਲ ਵੱਲੋਂ ਆਪਣੀਆਂ ਸਮੂਹ ਛਾਉਣੀਆਂ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦਿਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈ ਹਨ।

Scroll to Top