Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ‘ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ । ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ । ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ । ਇਹ ਹੁਕਮ 5 ਫਰਵਰੀ 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

Scroll to Top